ਕੇਜਰੀਵਾਲ ਦੇ ਸਵਾਗਤ ਲਈ ਸੜਕ ‘ਤੇ ਆਇਆ ਫਗਵਾੜਾ
ਫਗਵਾੜਾ, 28 ਜਨਵਰੀ 2022 : ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਅੱਜ ਲੁਧਿਆਣਾ ਦੇ ਰਸਤੇ ਵਿੱਚ ਸ਼ਹਿਰ ਵਿਚੋਂ ਲਾਂਗੇ ਦੌਰਾਨ ਸਮਾਜ ਦੇ ਹਰ ਵਰਗ ਦੇ ਲੋਕਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।
ਆਮ ਲੋਕਾਂ ਅਤੇ ‘ਆਪ’ ਦੇ ਵਲੰਟੀਅਰਾਂ ਨੇ ਪਾਰਟੀ ਦੇ ਝੰਡਿਆਂ ਨਾਲ ਸੜਕ ‘ਤੇ ਖੜ੍ਹੇ ਹੋ ਕੇ ਦਿੱਲੀ ਦੇ ਮੁੱਖ ਮੰਤਰੀ ਦਾ ਢੋਲ, ਫੁੱਲਾਂ ਅਤੇ ਨਾਅਰਿਆਂ ਨਾਲ ਸਵਾਗਤ ਕੀਤਾ। ਲੋਕਾਂ ਦਾ ਭਾਰੀ ਇਕੱਠ ‘ਆਪ’ ਆਗੂ ਪ੍ਰਤੀ ਲੋਕਾਂ ਦੇ ਪਿਆਰ ਅਤੇ ਸਨੇਹ ਨੂੰ ਦਰਸਾ ਰਿਹਾ ਸੀ । ਭੀੜ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਮੌਜੂਦਗੀ ਨੇ ਸਮਾਜ ਦੇ ਹਰ ਵਰਗ ਦੇ ਮਨ ਵਿੱਚ ਆਮ ਆਦਮੀ ਦੇ ਨੇਤਾ ਪ੍ਰਤੀ ਉੱਚ ਸਤਿਕਾਰ ਦਾ ਸੰਕੇਤ ਦਿੱਤਾ।
ਸਾਬਕਾ ਮੰਤਰੀ ਅਤੇ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਜੋਗਿੰਦਰ ਸਿੰਘ ਮਾਨ ਨੇ ਕਿਹਾ, “ਇਹ ਉਹਨਾਂ ਲੋਕਾਂ ਦੇ ਦਿਲਾਂ ਵਿੱਚ ਕੇਜਰੀਵਾਲ ਜੀ ਲਈ ਪਿਆਰ ਅਤੇ ਸਤਿਕਾਰ ਨੂੰ ਦਰਸਾਉਂਦਾ ਹੈ ਜੋ 20 ਫਰਵਰੀ ਨੂੰ ‘ਆਪ’ ਨੂੰ ਵੋਟ ਪਾਉਣ ਅਤੇ ਸੂਬੇ ਵਿੱਚ ਇਸ ਦੀ ਸਰਕਾਰ ਲਿਆਉਣ ਦੀ ਉਡੀਕ ਕਰ ਰਹੇ ਹਨ।”
ਮਾਨ ਨੇ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਸੱਤਾ ਦਾ ਸੁੱਖ ਭੋਗਦੇ ਹੋਏ ਇੱਕ ਦੂਜੇ ਦੇ ਹਿੱਤਾਂ ਦੀ ਰਾਖੀ ਲਈ ਖੇਡੀ ਜਾ ਰਹੀ ਖੇਡ ਤੋਂ ਲੋਕ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਕੇਜਰੀਵਾਲ ਦੇ ‘ਦਿੱਲੀ ਮਾਡਲ’ ਦੇ ਆਧਾਰ ‘ਤੇ ਵਿਕਾਸ ਚਾਹੁੰਦੇ ਹਨ ਜੋ ਵਿਆਪਕ ਵਿਕਾਸ ਅਤੇ ਲੋਕਾਂ ਦੇ ਸਾਰੇ ਸਾਧਨਾਂ ਤੱਕ ਬਰਾਬਰ ਪਹੁੰਚ ਯਕੀਨੀ ਬਨਾਉਣ ਦਾ ਹਾਮੀ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਲੋਕ ਪੰਜਾਬ ਵਿੱਚ ‘ਆਪ’ ਦੀ ਸਰਕਾਰ ਨੂੰ ਚੁਣਨਗੇ ਅਤੇ ਸੂਬਾ ਦੇਸ਼ ਦਾ ਮੋਹਰੀ ਸੂਬਾ ਬਣਨ ਲਈ ਅੱਗੇ ਵਧੇਗਾ।
ਮਾਨ ਨੇ ਕਿਹਾ ਕਿ ਪੰਜਾਬ ਅਤੇ ਖਾਸ ਕਰਕੇ ਫਗਵਾੜਾ ਵਿੱਚ ‘ਆਪ’ ਦੇ ਹੱਕ ਵਿੱਚ ਜ਼ੋਰਦਾਰ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕਾਂ ਦਾ ਭਰਵਾਂ ਹੁੰਗਾਰਾ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਇਹ ਕੰਧ ‘ਤੇ ਲਿਖਿਆ ਹੋਇਆ ਹੈ ਕਿ ਲੋਕ ਭਗਵੰਤ ਮਾਨ ਨੂੰ ਸੂਬੇ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ। ਉਨ੍ਹਾਂ ਫਗਵਾੜਾ ਵਾਸੀਆਂ ਵੱਲੋਂ ‘ਆਪ’ ਨੂੰ ਦਿੱਤੇ ਭਰਵੇਂ ਸਹਿਯੋਗ ਲਈ ਧੰਨਵਾਦ ਵੀ ਕੀਤਾ।