ਪਿੰਡ ਖੰਗੂੜਾ ਅਤੇ ਨਿਹਾਲਗੜ੍ਹ ਦੇ ਲੋਕਾਂ ਨੇ ਫਗਵਾੜਾ ਤੋਂ ਬਾਹਰੀ ਉਮੀਦਵਾਰਾਂ ਨੂੰ ਹਰਾੳਣ ਲਈ ‘ਆਪ’ ਨੂੰ ਸਮਰਥਨ ਦੇਣ ਦਾ ਫੈਸਲਾ

0

ਫਗਵਾੜਾ, 3 ਫਰਵਰੀ 2022 : ਫਗਵਾੜਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਖੰਗੂੜਾ ਅਤੇ ਨਿਹਾਲਗੜ੍ਹ ਦੇ ਸੈਂਕੜੇ ਲੋਕਾਂ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੂੰ ਸਮਰਥਨ ਦੇਣ ਦਾ ਵਾਅਦਾ ਕੀਤਾ।

ਪਿੰਡ ਖੰਗੂੜਾ ਵਿਖੇ ਹੋਈ ਮੀਟਿੰਗ ਦੌਰਾਨ ਕੁਲਦੀਪ ਸਿੰਘ, ਬਲਬੀਰ ਸਿੰਘ, ਸਿਮਰਨ, ਕੁਲਵਿੰਦਰ ਸਿੰਘ, ਰਾਕੇਸ਼ ਕੁਮਾਰ, ਹਰਮਨ ਸਿੰਘ ਤੇ ਹੋਰਨਾਂ ਨੇ ਜੋਗਿੰਦਰ ਸਿੰਘ ਮਾਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪਿੰਡ ਨਿਹਾਲਗੜ੍ਹ ਵਿਖੇ ਸਰਪੰਚ ਰੇਸ਼ਮ ਕੌਰ, ਜਗਦੀਪ ਸਿੰਘ ਬਾਸੀ, ਸੰਤੋਖ ਸਿੰਘ ਯੂ.ਕੇ., ਸਾਬਕਾ ਸਰਪੰਚ ਪਰਸਨ ਸਿੰਘ, ਪੰਚ ਲਖਬੀਰ ਸਿੰਘ, ਹਿੰਮਤ ਸਿੰਘ, ਅਵਤਾਰ ਸਿੰਘ ਬਰਾੜ ਆਦਿ ਨੇ ਵੀ ‘ਆਪ’ ਉਮੀਦਵਾਰ ਨੂੰ ਪੂਰਨ ਸਮਰਥਨ ਦਿੱਤਾ।

ਉਨ੍ਹਾਂ ਕਿਹਾ ਕਿ ਬਾਕੀ ਸਾਰੀਆਂ ਪਾਰਟੀਆਂ ਨੇ ਫਗਵਾੜਾ ਤੋਂ ਬਾਹਰਲੇ ਉਮੀਦਵਾਰ ਖੜ੍ਹੇ ਕੀਤੇ ਹਨ ਜੋ ਸਿਰਫ਼ ਸਿਆਸੀ ਲਾਹੇ ਲਈ ਚੋਣ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਫਗਵਾੜਾ ਦੇ ਲੋਕਾਂ ਦੀ ਸੇਵਾ ਕਰਦੇ ਰਹੇ ਹਨ ਅਤੇ ਹਮੇਸ਼ਾ ਲੋਕਾਂ ਨਾਲ ਖੜ੍ਹੇ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਉਹ ਕਿਸੇ ਵੀ ਬਾਹਰੀ ਉਮੀਦਵਾਰ ਦੀ ਹਮਾਇਤ ਨਹੀਂ ਕਰਨਗੇ ਅਤੇ ਮਾਨ ਦੀ ਜਿੱਤ ਨੂੰ ਹਰ ਤਰ੍ਹਾਂ ਨਾਲ ਯਕੀਨੀ ਬਣਾਉਣਗੇ।

 

ਮਾਨ ਨੇ ਸੀਨੀਅਰ ਆਗੂ ਇੰਦਰਜੀਤ ਖਲਿਆਣ ਦੇ ਨਾਲ ਆਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਆਪ’ ਫਗਵਾੜਾ ਦੇ ਸਰਵਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਭ ਤੋਂ ਵੱਡਾ ਏਜੰਡਾ ਫਗਵਾੜਾ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜ਼ਿਲ੍ਹਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਕੰਧ ‘ਤੇ ਲਿਖਿਆ ਹੋਇਆ ਹੈ ਕਿ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਾਏਗੀ।

About The Author

Leave a Reply

Your email address will not be published. Required fields are marked *