ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਭਵਾਨੀਗੜ੍ਹ ਵਿਖੇ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ
ਸੰਗਰੂਰ, 11 ਜੁਲਾਈ 2021 : ਸ਼ੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲੋਗਨ ਲਿਖਣ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਭਵਾਨੀਗੜ੍ਹ ਵਿਖੇ ਕਰਵਾਇਆ ਗਿਆ। ਇਹ ਜਾਣਕਾਰੀ ਸਕੂਲ ਮੁਖੀ ਸ਼੍ਰੀਮਤੀ ਨੀਰਜਾ ਸੂਦ ਨੇ ਦਿੱਤੀ।
ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਇੰਨਾਂ ਮੁਕਾਬਲਿਆਂ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਸਕੂਲ ਨੋਡਲ ਅਫਸਰ ਮੈਡਮ ਕਮਲਜੀਤ ਕੌਰ ਅਤੇ ਗਾਈਡ ਅਧਿਆਪਕਾ ਸ਼੍ਰੀਮਤੀ ਬਲਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ।
ਉਨ੍ਹਾਂ ਦੱਸਿਆ ਕਿ ਸਲੋਗਨ ਲਿਖਣ ਮੁਕਾਬਲੇ ਵਿੱਚ ਪਹਿਲਾ ਸਥਾਨ ਬਾਰਵੀਂ ਜਮਾਤ ਦੀ ਗੁਰਪ੍ਰੀਤ ਕੌਰ ਨੇ, ਦੂਸਰਾ ਸਥਾਨ ਸਿਮਰਨ ਇੰਸਾ ਜਮਾਤ ਬਾਰਵੀਂ ਨੇ ਅਤੇ ਤੀਸਰਾ ਸਥਾਨ ਕੋਮਲਪ੍ਰੀਤ ਕੌਰ ਜਮਾਤ ਬਾਰਵੀਂ ਨੇ ਪ੍ਰਾਪਤ ਕੀਤਾ। ਸਕੂਲ ਮੁਖੀ ਵੱਲੋਂ ਬੱਚਿਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ ਤੇ ਵਧਾਈ ਵੀ ਦਿੱਤੀ ਗਈ।