1 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਵਾਂਗੇ : ਸੀਐਮ ਚੰਨੀ
ਚੰਡੀਗੜ੍ਹ, 18 ਫਰਵਰੀ 2022 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਵੱਡੀ ਪੱਧਰ ‘ਤੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦਾ ਵੱਡਾ ਐਲਾਨ ਕੀਤਾ ਹੈ। ਕਾਂਗਰਸ ਦੇ ਮੁੱਖ ਮੰਤਰੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਬਣਨ ‘ਤੇ 1 ਲੱਖ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ ਗਈਆਂ।
ਮੁੱਖ ਮੰਤਰੀ ਚੰਨੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਕਾਂਗਰਸ ਸਰਕਾਰ ਬਣਨ ‘ਤੇ ਪਹਿਲੀ ਕੈਬਨਿਟ ਵਿੱਚ 1 ਲੱਖ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣਗੇ। ਉਨ੍ਹਾਂ ਨਾਲ ਹੀ ਦਸਿਆ ਕਿ ਪਿਛਲੀ ਕਾਂਗਰਸ ਸਰਕਾਰ ਪਹਿਲਾ ਤੋਂ ਹੀ 4 ਜਨਵਰੀ 2022 ਨੂੰ ਨੌਕਰੀ ਦੀ ਗਰੰਟੀ ਵਾਲਾ ਮਤਾ ਪਾਸ ਕਰ ਚੁੱਕੀ ਹੈ ਅਤੇ ਹੁਣ ਨਵੀਂ ਸਰਕਾਰ ਬਣਨ ‘ਤੇ ਉਹ ਪਹਿਲਕਦਮੀ ‘ਤੇ ਇਸ ਨੌਕਰੀ ਵਾਲੇ ਪੱਤਰ ‘ਤੇ ਦਸਤਖਤ ਕਰਨਗੇ।