ਨਾਜਾਇਜ਼ ਰੇਤ ਮਾਈਨਿੰਗ ਮਾਮਲਾ : ਭੁਪਿੰਦਰ ਸਿੰਘ ਹਨੀ ਦੀ ਹਿਰਾਸਤ ‘ਚ ਵਾਧਾ

0

ਚੰਡੀਗੜ੍ਹ, 25 ਫਰਵਰੀ 2022 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਨਿਆਂਇਕ ਹਿਰਾਸਤ 10 ਮਾਰਚ ਤੱਕ ਵਧਾ ਦਿੱਤੀ ਗਈ ਹੈ। ਦਸ ਦੇਈਏ ਕਿ ਭੁਪਿੰਦਰ ਹਨੀ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਮਾਮਲੇ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਿਹਾ ਕਿ ਹਨੀ ਨੇ ਪੁੱਛਗਿੱਛ ਦੌਰਾਨ ਟੀਮ ਨੂੰ ਸਹਿਯੋਗ ਨਹੀਂ ਦਿੱਤਾ ।

ਈਡੀ ਦੇ ਦਸਤਾਵੇਜ਼ਾਂ ਅਨੁਸਾਰ, ਹਨੀ ਨੇ “ਕਬੂਲ ਕੀਤਾ ਹੈ ਕਿ ਛਾਪੇਮਾਰੀ ਦੌਰਾਨ ਬਰਾਮਦ ਕੀਤੇ ਗਏ 10 ਕਰੋੜ ਰੁਪਏ ਉਸ ਦੇ ਸਨ”। ਫੇਡਰਲ ਏਜੰਸੀ ਨੇ ਦੋਸ਼ ਲਾਇਆ ਕਿ ਉਸ ਨੂੰ ਨਾਜਾਇਜ਼ ਮਾਈਨਿੰਗ ਤੋਂ ਵੀ ਪੈਸਾ ਮਿਲ ਰਿਹਾ ਹੈ।

About The Author

Leave a Reply

Your email address will not be published. Required fields are marked *

error: Content is protected !!