ਵੱਡੀ ਖ਼ਬਰ : ਪੰਜਾਬ ਰਾਜ ਭਵਨ ਦੇ ਬਾਹਰ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ

ਚੰਡੀਗੜ੍ਹ, 4 ਮਾਰਚ 2022 : ਚੰਡੀਗੜ੍ਹ ਪੁਲੀਸ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਣ ਤੋਂ ਰੋਕਣ ਮਗਰੋਂ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਪੰਜਾਬ ਰਾਜ ਭਵਨ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ। ਕਿਸਾਨਾਂ ਨੇ ਪੰਜਾਬ ਦੇ ਰਾਜਪਾਲ ‘ਤੇ ਵਿਤਕਰੇ ਦੇ ਦੋਸ਼ ਲਾਏ। ਮਿਲੀ ਜਾਣਕਾਰੀ ਅਨੁਸਾਰ ਰਾਜਪਾਲ ਨੇ ਕਿਸਾਨਾਂ ਦੇ ਪੰਜ ਮੈਂਬਰੀ ਵਫ਼ਦ ਨੂੰ ਮਿਲਣ ਦੀ ਇਜਾਜ਼ਤ ਤਾਂ ਦੇ ਦਿੱਤੀ ਹੈ ਪਰ ਪ੍ਰਦਰਸ਼ਨਕਾਰੀ ਸਾਰੇ 26 ਕਿਸਾਨ ਆਗੂਆਂ ਨੂੰ ਮਿਲਣ ਦੀ ਇਜਾਜ਼ਤ ਦੇਣ ‘ਤੇ ਅੜੇ ਹੋਏ ਹਨ।
ਪ੍ਰਦਰਸ਼ਨਕਾਰੀ ਮੰਗ ਕਰ ਰਹੇ ਹਨ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਦਰਜ ਕੀਤੇ ਗਏ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲਏ ਜਾਣ ਅਤੇ ਲਖੀਮਪੁਰ ਖੇੜੀ ਹਿੰਸਾ ਦੇ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਉਹਨਾਂ ਵਲੋਂ ਯੂਪੀ ਦੇ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ।