Wonderland ‘ਚ ਬੱਚੇ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ, ਪੜ੍ਹੋ ਕਿ ਹੈ ਵਜ੍ਹਾ
ਨਕੋਦਰ, 25 ਮਾਰਚ 2022 : ਨਕੋਦਰ ਰੋਡ ‘ਤੇ ਸਥਿਤ ਵੰਡਰਲੈਂਡ ‘ਚ ਇਕ ਬੱਚੇ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਚੱਕ ਵਿੰਡਲ ਗਾਓਂ ਵਜੋਂ ਹੋਈ ਹੈ, ਜਿਸ ਦੀ ਉਮਰ 15 ਸਾਲ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਮਸਤੀ ਕਰ ਰਿਹਾ ਸੀ ਕਿ ਇਸੇ ਦੌਰਾਨ ਉਸ ਦੀ ਅਚਾਨਕ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਐੱਸ.ਐੱਚ.ਓ. ਮ੍ਰਿਤਕ ਦੇ ਸ਼ਰੀਰ ਨੂੰ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।
ਮਿਲੀ ਜਾਣਕਾਰੀ ਅਨੁਸਾਰ ਬੱਚਾ ਮਿਰਗੀ ਤੋਂ ਪੀੜਿਤ ਸੀ ‘ਤੇ ਬਚੇ ਦੀ ਮੌਤ ਦਾ ਕਾਰਨ ਮਿਰਗੀ ਸੀ । ਪੁਲਿਸ ਮੁਤਾਬਿਕ ਮਾਮਲੇ ਦੀ ਜਾਂਚ ਚੱਲ ਰਹੀ ਹੈ । ਜਾਣਕਾਰੀ ਅਨੁਸਾਰ ਨੇੜਲੇ ਪਿੰਡ ਚੱਕ ਦਾ ਰਹਿਣ ਵਾਲਾ ਸੀ, ਜੋ ਕਿ ਕੁਝ ਹੋਰ ਸਾਥੀਆਂ ਸਮੇਤ ਵੰਡਰਲੈਂਡ ਪਾਰਕ ਆਇਆ ਸੀ। ਵਾਟਰ ਪਾਰਕ ਤੋਂ ਨਹਾਉਣ ਤੋਂ ਬਾਅਦ ਉਹ ਆਪਣੇ ਦੋਸਤਾਂ ਨਾਲ ਤਸਵੀਰਾਂ ਖਿਚਵਾ ਰਿਹਾ ਸੀ। ਇਸ ਦੌਰਾਨ ਬੱਚੇ ਦੇ ਮੂੰਹ ‘ਚੋਂ ਝੱਗ ਨਿਕਲਣ ਲੱਗੀ।
ਵਾਟਰ ਪਾਰਕ ਵਿੱਚ ਭਗਦੜ ਮੱਚ ਗਈ। ਇਸ ਦੌਰਾਨ ਵਾਟਰ ਪਾਰਕ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਵਾਟਰ ਪਾਰਕ ਦੇ ਕਰਮਚਾਰੀਆਂ ਵੱਲੋਂ ਬੱਚੇ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੀੜਤ ਪਰਿਵਾਰ ਵੱਲੋਂ ਪੁਲਿਸ ਵੱਲੋਂ ਪੋਸਟਮਾਰਟਮ ਕਰਵਾਉਣ ਦੀ ਗੱਲ ਕਹੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ।