( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001360688{main}( ).../index.php:0
20.0002361048require( '/home/timespunjab.com/public_html/wp-blog-header.php' ).../index.php:17
30.679417650640require_once( '/home/timespunjab.com/public_html/wp-includes/template-loader.php' ).../wp-blog-header.php:19
40.687317717744include( '/home/timespunjab.com/public_html/wp-content/themes/covernews/single.php' ).../template-loader.php:106
50.687317717744get_header( ).../single.php:10
60.695317737552locate_template( ).../general-template.php:48
70.695317737664load_template( ).../template.php:745
80.695417738080require_once( '/home/timespunjab.com/public_html/wp-content/themes/covernews/header.php' ).../template.php:810
90.956920990848do_action( ).../header.php:63
100.956920991224WP_Hook->do_action( ).../plugin.php:517
110.956920991224WP_Hook->apply_filters( ).../class-wp-hook.php:348
120.956920991976covernews_get_breadcrumb( ).../class-wp-hook.php:324
130.957420992096covernews_get_breadcrumb_trail( ).../template-functions.php:277
140.957720993224breadcrumb_trail( ).../template-functions.php:316
150.958820996792Breadcrumb_Trail->trail( ).../breadcrumbs.php:43
160.959420998992sprintf ( ).../breadcrumbs.php:253

ਆਜ਼ਾਦੀ ਦਿਹਾੜੇ ਨੂੰ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇਗਾ: ਡਿਪਟੀ ਕਮਿਸ਼ਨਰ

0
ਮਾਨਸਾ, 22 ਜੁਲਾਈ 2021 : ਆਜ਼ਾਦੀ ਦਿਹਾੜੇ ਨੂੰ ਵਿਸ਼ੇਸ਼ ਸਮਾਰੋਹ ਦੇ ਰੂਪ ਵਿੱਚ ਜੋਸ਼ੋ ਖਰੋਸ਼ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਬੱਚਤ ਭਵਨ ਵਿਖੇ ਇਸ ਸਬੰਧੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੇ ਪ੍ਰਬੰਧਾਂ ਨੂੰ ਆਪਸੀ ਤਾਲਮੇਲ ਨਾਲ ਸਮੇਂ ਸਿਰ ਨੇਪਰੇ ਚੜ੍ਹਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਪੂਰੇ ਸਤਿਕਾਰ ਦੀ ਭਾਵਨਾ ਨਾਲ ਮਨਾਇਆ ਜਾਵੇ ਅਤੇ ਸਰਕਾਰ ਵੱਲੋਂ ਕੋਵਿਡ ਸਬੰਧੀ ਪ੍ਰਾਪਤ ਹੋਣ ਵਾਲੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਉਨ੍ਹਾਂ ਇਸ ਸਮਾਰੋਹ ਦੌਰਾਨ ਵੱਖ-ਵੱਖ ਗੇਟਾਂ ਤੋਂ ਹੋਣ ਵਾਲੇ ਦਾਖਲਿਆਂ ਲਈ ਸਜਾਵਟੀ ਗੇਟ ਤਿਆਰ ਕਰਨ, ਸਕੂਲੀ ਵਿਦਿਆਰਥੀਆਂ ਤੇ ਆਮ ਲੋਕਾਂ ਦੇ ਪੀਣ ਲਈ ਸਾਫ਼ ਪਾਣੀ ਦਾ ਪ੍ਰਬੰਧ ਕਰਨ, ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਹੋਣ ਵਾਲੀ ਸਜਾਵਟ, ਵਿਦਿਆਰਥੀਆਂ ਲਈ ਰਿਫਰੈਸ਼ਮੈਂਟ, ਪਰੇਡ ਦੀ ਤਿਆਰੀ, ਸੁਰੱਖਿਆ ਇੰਤਜ਼ਾਮ, ਪਾਰਕਿੰਗ ਵਿਵਸਥਾ, ਸਨਮਾਨ ਪੱਤਰਾਂ ਦੀ ਵੰਡ ਸਬੰਧੀ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ। ਉਨ੍ਹਾਂ ਨਗਰ ਕੌਂਸਲ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਮਾਗਮ ਦੇ ਮੱਦੇਨਜ਼ਰ ਮਾਨਸਾ ਸ਼ਹਿਰ ਦੇ ਨਾਲ ਨਾਲ ਨਹਿਰੂ ਕਾਲਜ ਦੇ ਸਟੇਡੀਅਮ ਤੇ ਆਲੇ ਦੁਆਲੇ ਦੀ ਲਗਾਤਾਰ ਸਾਫ਼ ਸਫ਼ਾਈ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕੌਮੀ ਦਿਹਾੜਾ ਹੈ ਜਿਸ ਨੂੰ ਪੂਰੀ ਤਨਦੇਹੀ ਨਾਲ ਮਨਾਉਣ ਲਈ ਹੁਣ ਤੋਂ ਹੀ ਪ੍ਰਬੰਧ ਆਰੰਭੇ ਜਾਣ ਅਤੇ ਰਿਹਰਸਲਾਂ ਵਿੱਚ ਇਸ ਦੀ ਮੁਕੰਮਲ ਤਿਆਰੀ ਨੂੰ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਏ.ਡੀ.ਸੀ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਸ਼ਿਖਾ ਭਗਤ, ਸਹਾਇਕ ਕਮਿਸ਼ਨਰ ਸਮੇਤ ਵੱਖ ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।
ਕੈਪਸ਼ਨ: ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਬੱਚਤ ਭਵਨ ਮਾਨਸਾ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

About The Author

Leave a Reply

Your email address will not be published. Required fields are marked *

error: Content is protected !!