ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਨੇ ਮੋਗਾ ਬੱਸ ਹਾਦਸੇ ਦੇ ਜਖਮੀਆਂ ਦਾ ਹਾਲ ਚਾਲ ਪੁੱਛਿਆਂ
ਮੋਗਾ, 23 ਜੁਲਾਈ 2021 : ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਨੇ ਮੋਗਾ ਬੱਸ ਹਾਦਸੇ ਦੇ ਜਖਮੀਆਂ ਦਾ ਹਾਲ ਚਾਲ ਪੁੱਛਿਆ ਅਤੇ ਜਖਮੀ ਤੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾ ਨੂੰ ਵਿੱਤੀ ਸਹਾਇਤਾ ਦਾ ਐਲਾਨ ਕੀਤਾ ।
ਸੂਦ ਸ਼ੁੱਕਰਵਾਰ ਨੂੰ ਪੰਜਾਬ ਦੇ ਮੋਗਾ ਵਿਚ ਦੋ ਬੱਸਾਂ ਦੀ ਟੱਕਰ ਵਿਚ ਜ਼ਖਮੀ ਹੋਏ ਲੋਕਾਂ ਨੂੰ ਮਿਲਣ ਲਈ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਨੇ ਜਖਮੀਆਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।ਸੋਨੂੰ ਸੂਦ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਅਤੇ ਜ਼ਖਮੀਆਂ ਨੂੰ 25-25 ਹਜ਼ਾਰ ਦੀ ਸਹਾਇਤਾ ਦਿੱਤੀ ਅਤੇ ਸਾਰਿਆਂ ਨੂੰ ਮੋਬਾਈਲ ਫੋਨ ਦੇਣ ਦਾ ਐਲਾਨ ਵੀ ਕੀਤਾ ।
