( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0002360528{main}( ).../index.php:0
20.0002360888require( '/home/timespunjab.com/public_html/wp-blog-header.php' ).../index.php:17
30.440217654608require_once( '/home/timespunjab.com/public_html/wp-includes/template-loader.php' ).../wp-blog-header.php:19
40.447517721712include( '/home/timespunjab.com/public_html/wp-content/themes/covernews/single.php' ).../template-loader.php:106
50.447617721712get_header( ).../single.php:10
60.458017741520locate_template( ).../general-template.php:48
70.458117741632load_template( ).../template.php:745
80.458217742048require_once( '/home/timespunjab.com/public_html/wp-content/themes/covernews/header.php' ).../template.php:810
90.645720990904do_action( ).../header.php:63
100.645720991280WP_Hook->do_action( ).../plugin.php:517
110.645720991280WP_Hook->apply_filters( ).../class-wp-hook.php:348
120.645720992032covernews_get_breadcrumb( ).../class-wp-hook.php:324
130.646120992152covernews_get_breadcrumb_trail( ).../template-functions.php:277
140.646320993280breadcrumb_trail( ).../template-functions.php:316
150.647420996880Breadcrumb_Trail->trail( ).../breadcrumbs.php:43
160.648020999080sprintf ( ).../breadcrumbs.php:253

ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟਕੇ 13 ਹੋਈ-ਡਿਪਟੀ ਕਮਿਸ਼ਨਰ

0
  • ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 346 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਪਾਈ ਗਈ ਨੈਗੇਟਿਵ

  • ਅੰਮ੍ਰਿਤਸਰ ਵਿਖੇ ਲੈਬ ਵਿੱਚ 24 ਜੁਲਾਈ ਨੂੰ ਭੇਜੇ ਗਏ 468 ਸੈਂਪਲਾਂ ਦੀ ਰਿਪੋਰਟ ਵੀ ਪਾਈ ਗਈ ਨੈਗੇਟਿਵ

ਤਰਨ ਤਾਰਨ, 25 ਜੁਲਾਈ 2021: ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 622 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 346 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 25 ਜੁਲਾਈ ਨੂੰ ਭੇਜੇ ਗਏ 468 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,10,331 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,02,455 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 276 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7966 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7583 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟਕੇ 13 ਰਹਿ ਗਈ ਹੈ, ਜਿੰਨਾਂ ਵਿੱਚੋਂ 01 ਵਿਅਕਤੀ ਨੂੰ ਘਰ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 04 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ ਅਤੇ 01 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿੱਚ ਇਲਾਜ ਅਧੀਨ ਹਨ।ਇਸ ਤੋਂ ਇਲਾਵਾ 01 ਮਰੀਜ਼ ਨੂੰ ਗੂਰੂ ਨਾਨਕ ਦੇਵ ਹਸਪਤਾਲ ਵਿਖੇ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

About The Author

Leave a Reply

Your email address will not be published. Required fields are marked *

error: Content is protected !!