ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 21 ਨੂੰ

0
ਮਾਨਸਾ, 19  ਅਪ੍ਰੈਲ   2022   :   ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ  21 ਅਪ੍ਰੈਲ, 2022 ਨੂੰ ਐਮਾਜ਼ੋਨ ਪੇਅ ਕਿਊ.ਆਰ. ਸਟਿੱਕਰਿੰਗ ਪ੍ਰੋਸੈੱਸ (Amazon Pay QR stickering Process)  ਵੱਲੋਂ ਫੀਲਡ ਸੇਲਜ਼ ਐਕਜ਼ੀਕਿਊਟਿਵ (Filed Sales Executive)  ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਜ਼ਿਲਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆ ਦੀ ਜ਼ਰੂਰਤ ਹੈ, ਜਿੰਨਾਂ ਦੀ ਉਮਰ ਸੀਮਾ 35 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।
ਉਨਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣੇ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਰਜ਼ਿਊਮ ਲੈ ਕੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) ਕੈਂਪ ਵਾਲੇ ਦਿਨ 11:00 ਵਜੇ ਪਹੁੰਚ ਸਕਦੇ ਹਨ। ਇੰਟਰਵਿਊ ਦਾ ਸਮਾਂ ਸਵੇਰੇ 11:00 ਵਜੇ ਤੋਂ  ਬਾਅਦ ਦੁਪਹਿਰ 02:00 ਵਜੇ ਤੱਕ ਰੱਖਿਆ ਗਿਆ ਹੈ।
ਉਨਾਂ ਦੱਸਿਆ ਕਿ ਪ੍ਰਾਰਥੀ ਵੱਲੋਂ 500 ਰੁਪਏ ਦੀ ਸਕਿਊਰਟੀ ਕੰਪਨੀ ਵੱਲੋਂ ਲਈ ਜਾਵੇਗੀ। ਜੇਕਰ ਕੋਈ ਪ੍ਰਾਰਥੀ ਨੌਕਰੀ ਛੱਡ ਦਿੰਦਾ ਹੈ ਤਾਂ ਉਸ ਪ੍ਰਾਰਥੀ ਨੂੰ ਸਕਿਊਰਟੀ ਫੀਸ ਕੰਪਨੀ ਵੱਲੋਂ ਵਾਪਸ ਕਰ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 70877-99018, 62843-98603 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

About The Author

Leave a Reply

Your email address will not be published. Required fields are marked *

You may have missed