ਵਿਧਾਨ ਸਭਾ ਖੇਤਰ ਉੜਮੁੜ-41 ’ਚ ਵੋਟਰ ਜਾਗਰੂਕਤਾ ਕੈਂਪ ਆਯੋਜਿਤ

0

ਹੁਸ਼ਿਆਰਪੁਰ, 28 ਜੁਲਾਈ 2021 : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ  ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਦੇ ਲਈ ਅਤੇ 18 ਸਾਲ ਵਾਲੇ ਨੌਜਵਾਨਾਂ ਨੂੰ ਵੋਟ ਬਣਾਉਣ ਦੇ ਪ੍ਰਤੀ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਖੇਤਰ ਉੜਮੁੜ-41 ਦੇ ਪਿੰਡ ਕੰਧਾਲਾ ਜੱਟਾ ਵਿੱਚ ਜਾਗਰੂਕ ਕੈਂਪ ਲਗਾਇਆ ਗਿਆ ।

ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਖੇਤਰ ਉੜਮੁੜ-41 ਦੇ ਚੋਣ ਰਜਿਸਟ੍ਰੇਸ਼ਨ ਅਫ਼ਸਰ ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰ ਵਿਅਕਤੀ ਦੇ ਲਈ ਵੋਟ ਬਣਾਉਣਾ ਜ਼ਰੂਰੀ ਹੈ ਅਤੇ ਇਨ੍ਹਾਂ ਨੂੰ ਇਸ ਬਾਰੇ ਵਿੱਚ ਵੱਖ-ਵੱਖ ਢੰਗਾਂ ਨਾਲ ਵੋਟ ਬਣਾਉਣ ਦੀ ਜਾਣਕਾਰੀ ਦਿੱਤੀ ਗਈ। ਸਵੀਪ ਨੋਡਲ ਅਫ਼ਸਰ ਦਕਸ਼ ਸੋਹਲ, ਸੁਪਰਵਾਈਜਰ ਡਾ. ਪ੍ਰੇਮ ਸਿੰਘ, ਬੂਥ ਨੰਬਰ 148 ਦੇ ਬੀ.ਐਲ.ਓ ਰੂਪ ਸਿੰਘ, ਬੂਥ ਨੰਬਰ 149 ਦੇ ਬੀ.ਐਲ.ਓ ਲੱਜਾ ਰਾਣੀ ਨੇ ਲੋਕਾਂ ਨੂੰ ਵੋਟ ਦੇ ਪ੍ਰਤੀ ਜਾਗਰੂਕ ਕੀਤਾ। ਇਨ੍ਹਾਂ ਸਾਰੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯਤਨਾਂ ਰਾਹੀਂ ਲੋਕਾਂ ਨੂੰ ਵੋਟ ਦੇ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

ਪ੍ਰਦੀਪ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਲੋਕਾਂ ਨੂੰ ਹੈਲਪਲਾਈਨ ਨੰਬਰ 1950 ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਵੋਟ ਬਣਾਉਣ, ਦਰੁੱਸਤੀ ਜਾਂ ਸ਼ਿਕਾਇਤ ਦੇ ਲਈ ਇਨ੍ਹਾਂ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਬੂਥ ਦੇ ਬਾਹਰ ਬੀ.ਐਲ.ਓ ਅਤੇ ਸੁਪਰਵਾਈਜਰ ਦਾ ਨੰਬਰ ਦਰਜ ਹੈ ਅਤੇ ਲੋੜ ਪੈਣ ’ਤੇ ਇਨ੍ਹਾਂ ਦੇ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਵੋਟਰ ਲੋੜ ਪੈਣ ’ਤੇ ਵੋਟਰ ਹੈਲਪਲਾਈਨ ਜਾਂ ਐਨ.ਵੀ.ਐਸ.ਪੀ ਪੋਰਟਲ ਦੀ ਸਹਾਇਤਾ ਨਾਲ ਵੋਟ ਬਣਾਉਣ ਦੇ ਲਈ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

About The Author

Leave a Reply

Your email address will not be published. Required fields are marked *

You may have missed