ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.54% ਹੋਈ

0

ਲੁਧਿਆਣਾ, 30 ਜੁਲਾਈ 2021 :  ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 7381 ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 87296 ਮਰੀਜ਼ਾਂ ਵਿਚੋਂ 97.54% (85151 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 7381 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 52 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 87296 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 5 ਮਰੀਜ਼ (ਜੋਕਿ 4 ਜ਼ਿਲ੍ਹਾ ਲੁਧਿਆਣਾ ਅਤੇ 1 ਬਾਹਰਲੇ ਰਾਜ/ਜ਼ਿਲ੍ਹੇ ਨਾਲ ਸਬੰਧਤ ਹੈ) ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 1992120 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 1992120 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 1893217 ਨਮੂਨੇ ਨੈਗਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 87296 ਹੈ, ਜਦਕਿ 11607 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।

ਉਨ੍ਹਾਂ ਕਿਹਾ ਕਿ ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 2093 ਅਤੇ 1047 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

About The Author

Leave a Reply

Your email address will not be published. Required fields are marked *

You may have missed