ਪਿੰਡ ਸਮਾਓਂ ਕੰਟੇਨਮੈਂਟ ਜ਼ੋਨ ਤੋਂ ਮੁਕਤ
ਮਾਨਸਾ, 3 ਅਗਸਤ 2021 : ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ ਨੇ ਹੁਕਮ ਜਾਰੀ ਕਰਦਿਆਂ ਪਿੰਡ ਸਮਾਓਂ ਨੂੰ ਕੰਟੇਨਮੈਂਟ ਜ਼ੋਨ ਤੋਂ ਮੁਕਤ ਕੀਤਾ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕੰਟੇਕਟ ਟਰੇਸਿੰਗ ਅਤੇ ਕਮਿਊਨਿਟੀ ਸਰਵੇ ਦੌਰਾਨ ਪਿੰਡ ਸਮਾਓਂ ਨੂੰ 23 ਜੁਲਾਈ 2021 ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਸੀ। ਸਿਹਤ ਵਿਭਾਗ ਦੀਆਂ ਗਾਈਡਲਾਈਨਜ਼ ਅਨੁਸਾਰ ਪਿਛਲੇ ਪੰਜ ਦਿਨਾਂ ਵਿਚ ਕੋਈ ਨਵਾਂ ਮਰੀਜ਼ ਨਾ ਆਉਣ ਕਰਕੇ ਸਿਵਲ ਸਰਜਨ ਦੀ ਸਿਫਾਰਿਸ਼ ਦੇ ਆਧਾਰ ’ਤੇ ਪਿੰਡ ਸਮਾਓਂ ਨੂੰ ਕੰਟੇਨਮੈਂਟ ਜ਼ੋਨ ਤੋਂ ਮੁਕਤ ਕਰ ਦਿੱਤਾ ਗਿਆ ਹੈ।
