ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਹੋਈ ਮੌ.ਤ
ਅਮਰੀਕਾ , 26 ਨਵੰਬਰ | ਪੰਜਾਬ ਤੋਂ ਹਰੇਕ ਸਾਲ ਵੱਡੀ ਤਾਦਾਦ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਸੈਟਲ ਹੋਣ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉੱਥੇ ਨੌਕਰੀ ਕਰਕੇ ਘਰ ਦੀ ਆਰਥਿਕ ਮਦਦ ਕਰਨਗੇ ਪਰ ਕਈ ਵਾਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਅਜਿਹਾ ਵਾਪਰ ਜਾਂਦਾ ਹੈ ਜੋ ਕਦੇ ਸੁਪਨੇ ਵਿਚ ਵੀ ਨਹੀਂ ਸੋਚਿਆ ਹੁੰਦਾ।
ਅਜਿਹੀ ਹੀ ਇੱਕ ਹੋਰ ਮੰਦਭਾਗੀ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ਵਿੱਚ ਮੌ.ਤ ਹੋ ਗਈ। ਮ੍ਰਿ.ਤਕ ਨੌਜਵਾਨ ਦੀ ਪਛਾਣ ਵਿਵੇਕ ਪਲਿਆਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕ ਨੌਜਵਾਨ ਹੁਸ਼ਿਆਰਪੁਰ ਦੇ ਪਿੰਡ ਚੱਕ ਮੀਰਪੁਰ ਦਾ ਰਹਿਣ ਵਾਲਾ ਸੀ । ਮਿਲੀ ਜਾਣਕਾਰੀ ਅਨੁਸਾਰ ਵਿਵੇਕ ਇਸੇ ਸਾਲ ਜਨਵਰੀ ਵਿੱਚ ਪੜ੍ਹਾਈ ਲਈ ਅਮਰੀਕਾ ਗਿਆ ਸੀ । ਨੌਜਵਾਨ ਦੀ ਮੌ.ਤ ਦੀ ਖਬਰ ਮਿਲਣ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।