ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- -ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ

ਹੁਸ਼ਿਆਰਪੁਰ , 23 ਅਪ੍ਰੈਲ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਵਿਚ ਹੁਸ਼ਿਆਰਪੁਰ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਕ ਇਸ ਤਰ੍ਹਾਂ ਦੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਅੱਜ ਤੋਂ ਪਹਿਲਾਂ ਕਿਤੇ ਨਹੀਂ ਹੋਇਆ। ਨੌਜਵਾਨ ਵੋਟਰਾਂ ਨੂੰ ਵੋਟਾਂ ਨਾਲ ਜੋੜਨ, ਵੋਟਾਂ ਤੋਂ ਪਹਿਲਾ ਅਤੇ ਵੋਟਾਂ ਤੋਂ ਬਾਅਦ ਚੋਣ ਪ੍ਰਕਿਆ ਤੋਂ ਜਾਣੂ ਕਰਵਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਕ ਅਨੋਖੇ ਉਪਰਾਲੇ ਤਹਿਤ ਜ਼ਿਲ੍ਹੇ ਵਿਚ ਯੂਥ ਇਲੈਕਸ਼ਨ ਅੰਬੈਸਡਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਹੁਸ਼ਿਆਰਪੁਰ ਅਤੇ ਜ਼ਿਲ੍ਹੇ ਦੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਇਕ-ਇਕ ਆਪਣੇ ਹਲਕੇ ਦੇ ਕਾਮਯਾਬ ਨੌਜਵਾਨ (ਲੜਕੇ-ਲੜਕੀਆਂ) ਵੋਟਰਾਂ ਨੂੰ ਬਤੌਰ ਯੂਥ ਇਲੈਕਸ਼ਨ ਅੰਬੈਸਡਰ ਜੋੜਿਆ ਗਿਆ ਹੈ। ਇਨ੍ਹਾਂ ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਨਿਯੁਕਤ ਕਰਕੇ ਇਨ੍ਹਾਂ ਨੂੰ ਪੂਰਨ ਚੋਣ ਪ੍ਰਕਿਆ ਸਬੰਧੀ ਟ੍ਰੇਨਿੰਗ ਦਿੱਤੀ ਗਈ ਅਤੇ ਉਨ੍ਹਾਂ ਚੋਣਾਂ ਐਲਾਨੇ ਜਾਣ ਦੀ ਮਿਤੀ ਤੋਂ ਸ਼ੁਰੂ ਹੋਣ ਵਾਲੀ ਚੋਣ ਪ੍ਰਕਿਰਿਆ ਅਤੇ ਵੋਟਾਂ ਦੀਆਂ ਅਗੇਤੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ। ਇਸ ਦੌਰਾਨ ਉਨ੍ਹਾਂ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਵਿਚ ਬਣਾਏ ਗਏ ਆਦਰਸ਼ ਪੋÇਲੰਗ ਬੂਥ ਦਾ ਵੀ ਦੌਰਾ ਕਰਵਾਇਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੋÇਲੰਗ ਪ੍ਰਕ੍ਰਿਆ, ਪੋÇਲੰਗ ਬੂਥਾਂ, ਈ.ਵੀ.ਐਮ ’ਤੇ ਵੋਟ ਦੀ ਹੈਂਡਜ਼ ਆਨ ਪ੍ਰੈਕਟਿਸ ਕਰਵਾਈ ਗਈ ਅਤੇ ਵੀ.ਵੀ. ਪੈਟ ਅਤੇ ਈ.ਵੀ ਐਮ ਦੀ ਕਾਰਜ ਪ੍ਰਣਾਲੀ ਤੋਂ ਜਾਣੂ ਕਰਵਾਇਆ ਗਿਆ।
ਯੂਥ ਇਲੈਕਸ਼ਨ ਅੰਬੈਸਡਰਾਂ ਨੇ ਪੋÇਲੰਗ ਬੂਥ ’ਤੇ ਤਾਇਨਾਤ ਪੋÇਲੰਗ ਅਧਿਕਾਰੀਆਂ ਅਤੇ ਉਨ੍ਹਾਂ ਦੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਪੋÇਲੰਗ ਬੂਥ ’ਤੇ ਹੋਣ ਵਾਲੀਆਂ ਵੋਟਾਂ ਦੀ ਪੂਰਨ ਪ੍ਰਕ੍ਰਿਆ ਨੂੰ ਸਮਝਿਆ। ਇਸ ਤੋਂ ਬਾਅਦ ਵੋਟਾਂ ਸਮਾਪਤ ਹੋਣ ’ਤੇ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਨੂੰ ਸੀਲ ਕਰਨ ਅਤੇ ਉਨ੍ਹਾਂ ਨੂੰ ਗਿਣਤੀ ਵਾਲੇ ਦਿਨ ਸੁਰੱਖਿਅਤ ਰੱਖੇ ਜਾਣ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਅੰਬੈਸਡਰ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿਚ ਨੌਜਵਾਨ ਵੋਟਰਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਵੋਟਰਾਂ ਨੂੰ ਵੋਟ ਪ੍ਰਕ੍ਰਿਆ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਚੋਣ ਪ੍ਰਕਿਰਿਆ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਸਮਝ ਸਕੇ ਕਿ ਕਿਉਂ ਅਸੀਂ ਵੋਟਾਂ ਨੂੰ ਲੋਕਤੰਤਰ ਦੇ ਪਰਵ ਵਜੋਂ ਮਨਾ ਰਹੇ ਹਨ। ਇਸ ਦੌਰਾਨ ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ (ਪੀ.ਪੀ.ਟੀ) ਰਾਹੀਂ ਟ੍ਰੇਨਿੰਗ ਮੈਨੇਜਮੈਂਟ ਦੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਕਿਰਨਜੀਤ ਨੇ ਯੂਥ ਇਲੈਕਸ਼ਨ ਅੰਬੈਸਡਰ ਨੂੰ ਟ੍ਰੇਨਿੰਗ ਦਿੱਤੀ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਏ.ਆਰ.ਓ ਚੱਬੇਵਾਲ ਰਾਹੁਲ ਚਾਬਾ, ਕਮਿਸ਼ਨਰ ਨਗਰ ਨਿਗਮ-ਕਮ-ਏ.ਆਰ.ਓ ਸ਼ਾਮ ਚੁਰਾਸੀ ਡਾ. ਅਮਨਦੀਪ ਕੌਰ, ਐਸ.ਡੀ.ਐਮ-ਕਮ-ਏ.ਆਰ.ਓ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਡੀ.ਐਮ-ਕਮ-ਏ.ਆਰ.ਓ ਉੜਮੁੜ ਵਿਓਮ ਭਾਰਦਵਾਜ, ਐਸ.ਡੀ.ਐਮ-ਕਮ-ਏ.ਆਰ.ਓ ਦਸੂਹਾ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ-ਕਮ-ਏ.ਆਰ.ਓ ਮੁਕੇਰੀਆਂ ਅਸ਼ੋਕ ਕੁਮਾਰ, ਚੋਣ ਤਹਿਸੀਲਦਾਰ ਸਰਬਜੀਤ ਸਿੰਘ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ, ਸਹਾਇਕ ਨੋਡਲ ਅਫ਼ਸਰ ਅੰਕੁਰ ਸ਼ਰਮਾ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਖੇਤਰਾਂ ਦੇ ਸਵੀਪ ਨੋਡਲ ਅਫ਼ਸਰ ਵੀ ਮੌਜੂਦ ਸਨ।

About The Author

You may have missed

error: Content is protected !!