ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੁਝ ਖੇਤਰਾਂ ‘ਚ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਨੂੰ ਬਦਲਣ ਦੀਆਂ ਤਜਵੀਜ਼ਾਂ ਬਾਰੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਲੁਧਿਆਣਾ, 29 ਮਾਰਚ | ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਵੱਲੋਂ ਜ਼ਿਲ੍ਹੇ ਦੇ ਕੁਝ ਖੇਤਰਾਂ ਵਿੱਚ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਨੂੰ ਬਦਲਣ ਦੀਆਂ ਤਜਵੀਜ਼ਾਂ ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਲੁਧਿਆਣਾ ਕੇਂਦਰੀ ਹਲਕੇ ਵਿੱਚ ਨੰਬਰ 44 ਅਤੇ 45 ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਨੂੰ ਬਦਲਣ ਦੇ ਪ੍ਰਸਤਾਵ ‘ਤੇ ਚਰਚਾ ਕੀਤੀ।

ਮੀਟਿੰਗ ਵਿੱਚ ‘ਆਪ’, ਭਾਜਪਾ, ਕਾਂਗਰਸ, ਬਸਪਾ ਸਮੇਤ ਹੋਰ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਕਿਹਾ ਕਿ ਇਸ ਸੰਦਰਭ ਵਿੱਚ ਰਾਜਨੀਤਿਕ ਪਾਰਟੀਆਂ ਤੋਂ ਕੋਈ ਇਤਰਾਜ਼ ਪ੍ਰਾਪਤ ਨਹੀਂ ਹੋਇਆ ਹੈ। ਮੀਟਿੰਗ ਦੌਰਾਨ ਉਕਤ ਇਮਾਰਤਾਂ ਦੇ 23 ਪੋਲਿੰਗ ਸਟੇਸ਼ਨਾਂ ਦੇ ਨਾਵਾਂ ਵਿੱਚ ਕੀਤੀਆਂ ਗਈਆਂ ਮਾਮੂਲੀ ਤਬਦੀਲੀਆਂ ਬਾਰੇ ਵੀ ਚਰਚਾ ਕੀਤੀ ਗਈ।

ਇਸ ਦੌਰਾਨ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ।

About The Author

You may have missed