ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਜਾਂ ਦਬਾਅ ਤੋਂ ਆਪਣੀ ਵੋਟ ਜ਼ਰੂਰ ਪਾਉਣ ਦੀ ਅਪੀਲ

ਮਾਨਸਾ , 29 ਮਈ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 01 ਜੂਨ ਵਾਲੇ ਦਿਨ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਦੇਸ਼ ਦੇ ਹਰੇਕ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕ ਨੂੰ ਵੋਟ ਪਾਉਣ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਦਿੱਤੀ ਹੈ ਜਿਸ ਦੀ ਵਰਤੋਂ ਨਾਲ ਅਸੀਂ ਆਪਣੇ ਦੇਸ਼ ਦੀ ਖੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ। ਇਸ ਲਈ ਸਾਨੂੰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਨ ਤੋਂ ਕਦੇ ਵੀ ਅਵੇਸਲੇ ਨਹੀਂ ਹੋਣਾ ਚਾਹੀਦਾ ਅਤੇ ਆਪਣੀ ਵੋਟ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ।
ਸ੍ਰੀ ਪਰਮਵੀਰ ਸਿੰਘ ਨੇ ਕਿਹਾ ਕਿ ਸਾਨੂੰ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ ਜਾਂ ਦਬਾਅ ਤੋਂ ਕਰਨਾ ਚਾਹੀਦਾ ਹੈ ਕਿਉਂਕਿ ਨਿਰਪੱਖ ਢੰਗ ਨਾਲ ਵੋਟਾਂ ਪਾ ਕੇ ਹੀ ਅਸੀਂ ਚੰਗੇ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਉਨ੍ਹਾਂ ਨੌਜਵਾਨ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ ਅਤੇ ਆਪਣੇ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਵੱਧ ਤੋਂ ਵੱਧ ਵੋਟ ਪ੍ਰਤੀਸ਼ਤਤਾ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵੋਟ ਪਾਉਣ ਦਾ ਸਮਾਂ ਸਵੇਰੇ 7:00 ਵਜੇ ਤੋਂ ਲੈ ਕੇ ਸ਼ਾਮ 6:00 ਵਜੇ ਤੱਕ ਹੈ ਅਤੇ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ’ਤੇ ਹੀਟ ਵੇਵ ਤੋਂ ਬਚਣ ਵਾਸਤੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਤਸਵੀਰ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਪਰਮਵੀਰ ਸਿੰਘ ਜਾਣਕਾਰੀ ਦਿੰਦੇ ਹੋਏ।

About The Author

You may have missed