ਅਰੋੜਾ ਨੇ ਸਿੱਧਵਾਂ ਸੰਸਥਾ ਦੀ ਸਾਲਾਨਾ ਖੇਡ ਮੀਟਿੰਗ ਦੀ ਪ੍ਰਧਾਨਗੀ ਕੀਤੀ

ਲੁਧਿਆਣਾ, 24 ਜਨਵਰੀ |  ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸਿੱਧਵਾਂ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਪਿਛਲੇ 115 ਸਾਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ ਹੈ।

ਅਰੋੜਾ ਬੁੱਧਵਾਰ ਨੂੰ ਸਿੱਧਵਾਂ ਖੁਰਦ ਵਿਖੇ ਸੰਸਥਾ ਦੇ 64ਵੇਂ ਸਾਲਾਨਾ ਖੇਡ ਮੁਕਾਬਲੇ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰਨਾਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਖੇਡ ਮੁਕਾਬਲੇ ਦੇ ਸਾਰੇ ਜੇਤੂਆਂ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਪੇਸ਼ੇਵਰ ਅਤੇ ਨਿਯਮਤ ਜੀਵਨ ਵਿੱਚ ਹਮੇਸ਼ਾ ਖੇਡ ਭਾਵਨਾ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਦੇਖ ਕੇ ਖੁਸ਼ੀ ਹੋਈ ਹੈ ਕਿ ਸੰਸਥਾ ਨੇ ਲੜਕੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਿੱਚ ਜ਼ਿਕਰਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਨੇ ਸਾਲ 1908 ਵਿੱਚ ਲੜਕੀਆਂ ਨੂੰ ਸਿੱਖਿਆ ਪ੍ਰਦਾਨ ਕਰਨੀ ਸ਼ੁਰੂ ਕੀਤੀ ਸੀ, ਜਦੋਂ ਕੋਈ ਸੋਚ ਵੀ ਨਹੀਂ ਸਕਦਾ ਸੀ।

ਅਰੋੜਾ ਨੇ ਕਿਹਾ ਕਿ ਸੰਸਥਾ ਦੀ ਪ੍ਰਸਿੱਧੀ ਅਤੇ ਭਰੋਸੇਯੋਗਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਵਿੱਚ 3500 ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਹੈ ਕਿ ਸੰਸਥਾ ਦੇ ਖੁੱਲ੍ਹੇ ਸਟੇਡੀਅਮ ਨੂੰ ਆਧੁਨਿਕ ਸਟੇਡੀਅਮ ਵਿੱਚ ਤਬਦੀਲ ਕਰਨ ਦੀ ਲੋੜ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਹ ਮਾਮਲਾ ਕੇਂਦਰ ਅਤੇ ਰਾਜ ਸਰਕਾਰਾਂ ਕੋਲ ਉਠਾਉਣਗੇ। ਉਨ੍ਹਾਂ ਸੰਸਥਾ ਦੇ ਇਨਡੋਰ ਸਟੇਡੀਅਮ ਲਈ ਐਮਪੀਐਲਏਡੀ ਫੰਡ ਵਿੱਚੋਂ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਨੇੜ ਭਵਿੱਖ ਵਿੱਚ ਕਿੱਤਾ ਮੁਖੀ ਕੋਰਸ ਸ਼ੁਰੂ ਕਰਨ ਦੇ ਫੈਸਲੇ ਲਈ ਸੰਸਥਾ ਦੇ ਪ੍ਰਬੰਧਕਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਵੋਕੇਸ਼ਨਲ ਕੋਰਸ ਸਮੇਂ ਦੀ ਲੋੜ ਹੈ।

ਇਸ ਮੌਕੇ ਸੰਸਥਾ ਦੇ ਮੈਨੇਜਰ ਡਾ.ਜੀ.ਐਸ.ਗਰੇਵਾਲ ਨੇ ਅਰੋੜਾ ਦਾ ਇਨਡੋਰ ਸਟੇਡੀਅਮ ਲਈ ਗਰਾਂਟ ਦੇਣ ਦਾ ਐਲਾਨ ਕਰਨ ‘ਤੇ ਧੰਨਵਾਦ ਕੀਤਾ | ਉਨ੍ਹਾਂ ਨੇ ਅਰੋੜਾ ਦੀ ਇੱਕ ਸਫਲ ਵਪਾਰੀ ਅਤੇ ਸੰਸਦ ਮੈਂਬਰ ਵਜੋਂ ਉਨ੍ਹਾਂ ਦੇ ਹੁਨਰ ਅਤੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਅਰੋੜਾ ਨੂੰ “ਕਿੰਗ ਆਫ ਪੰਜਾਬ” ਕਿਹਾ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਅਰੋੜਾ ਦਾ ਮਾਰਗਦਰਸ਼ਨ ਲੈਂਦੇ ਰਹਿਣਗੇ।

ਸਾਲਾਨਾ ਖੇਡ ਮੁਕਾਬਲੇ ਵਿੱਚ ਜੀਐਚਜੀਐਚ ਕਾਲਜ ਆਫ਼ ਐਜੂਕੇਸ਼ਨ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਜੀਐਚਜੀ ਇੰਸਟੀਚਿਊਟ ਆਫ਼ ਲਾਅ, ਜੀਐਚਜੀ ਪਬਲਿਕ ਸਕੂਲ ਅਤੇ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਲਗਭਗ 1200 ਖਿਡਾਰੀਆਂ ਨੇ ਭਾਗ ਲਿਆ। ਜੇਤੂਆਂ ਅਤੇ ਅੱਵਲ ਰਹਿਣ ਵਾਲੇ ਖਿਡਾਰੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਵੰਡੇ ਗਏ। ਵਿਦਿਆਰਥੀਆਂ ਨੇ ਗਿੱਧਾ ਅਤੇ ਭੰਗੜਾ ਪੇਸ਼ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਅਮਨਦੀਪ ਕੌਰ, ਡਾ: ਸ਼ਵੇਤਾ ਢੰਡ, ਪਵਨ ਸੂਦ ਅਤੇ ਦਲਜੀਤ ਕੌਰ (ਸਾਰੇ ਪ੍ਰਿੰਸੀਪਲ), ਪ੍ਰੀਤਮ ਸਿੰਘ ਜੌਹਲ (ਸਕੱਤਰ), ਕਿਰਪਾਲ ਸਿੰਘ ਭੱਠਲ, ਹਰਮੇਲ ਸਿੰਘ ਸਿੱਧੂ, ਦਵਿੰਦਰ ਸਿੰਘ ਮਾਨ ਅਤੇ ਜਰਨੈਲ ਸਿੰਘ ਢਿੱਲੋਂ ਹਾਜ਼ਰ ਸਨ।

About The Author

You may have missed