ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਪ

ਪਟਿਆਲਾ , 12 ਫਰਵਰੀ | ਜ਼ਿਲ੍ਹਾ  ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ  ਪਿੰਡ ਬਸੰਤਪੁਰਾ (ਰਾਜਪੁਰਾ) ਵਿਖੇ ਸੈਲਫ ਹੈਲਪ ਗਰੁੱਪਾਂ ਦੇ ਸਹਿਯੋਗ ਨਾਲ ਨੇੜਲੇ ਪਿੰਡਾ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।
ਸਮਾਗਮ ਸਮੇਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਸਵਿੰਦਰ ਰੇਖੀ ਨੇ ਵੋਟਾਂ ਦੇ ਆਨਲਾਈਨ ਅਤੇ ਆਫਲਾਈਨ ਪੰਜੀਕਰਨ ਸਬੰਧੀ ਜਾਣਕਾਰੀ ਦਿੱਤੀ ਅਤੇ 18 ਸਾਲ ਦੇ ਹੋਣ ਜਾ ਰਹੇ ਯੋਗ ਵੋਟਰਾਂ ਨੂੰ ਅਗਾਊਂ ਰਜਿਸਟ੍ਰੇਸ਼ਨ ਬਾਰੇ ਪ੍ਰੇਰਤ ਕੀਤਾ। ਸੈਲਫ ਹੈਲਪ ਗਰੁੱਪਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਪਿੰਡਾਂ ਵਿਚ 100 ਫ਼ੀਸਦੀ ਭਾਗੀਦਾਰੀ ਲਈ ਵਿਸ਼ੇਸ਼ ਯਤਨ ਅਤੇ ਹਰ ਯੋਗ ਵੋਟਰ ਦੀ ਵੋਟ ਬਣਾਉਣ ਅਤੇ ਘਰ ਘਰ ਜਾ ਕੇ ਵੋਟਰ ਜਾਗਰੂਕਤਾ ਮੁਹਿੰਮ  ਵਿਚ  ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਸਵੀਪ ਪਟਿਆਲਾ ਵੱਲੋਂ ਤਿਆਰ ਇਕ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਨੋਡਲ ਅਫ਼ਸਰ ਸਵੀਪ ਵੱਲੋਂ ਪਿੰਡ ਦੇ ਵੋਟਰਾਂ ਨੂੰ ਚੋਣਾਂ ਵਿਚ ਭਾਗੀਦਾਰੀ ਲਈ ਵੋਟਰ ਪ੍ਰਣ ਵੀ ਦਵਾਇਆ। ਇਸ ਮੌਕੇ ਸ਼ਹਿਰ ਦੇ ਸਮਾਜ ਸੇਵੀ ਸ੍ਰੀ ਪਵਨ ਗੋਇਲ ਨੇ ਵੀ ਸੈੱਲਫ਼ ਹੈਲਪ ਗਰੁੱਪਾਂ ਨੂੰ ਸਵੀਪ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਸਮਾਗਮ ਦੌਰਾਨ ਪਿੰਡਾਂ ਦੇ ਮਹਿਲਾ ਸੰਗਠਨ ਦੇ ਉੱਨਤੀ ਗਰੁੱਪ, ਗੁਰੂ ਰਵਿਦਾਸ, ਚੜ੍ਹਦੀਕਲਾ, ਰਾਧਾ ਸਾਮ, ਸਿਮਰਨ, ਵਾਹਿਗੁਰੂ, ਸਿਵਸਕਤੀ, ਬਾਬਾ ਅਜੀਤ ਸਿੰਘ ਗਰੁੱਪਾਂ ਦੇ ਮੈਂਬਰ ਸਾਹਿਬਾਨ ਅਤੇ ਨਿਧੀ, ਰੀਨਾ ਛਾਬੜਾ ਨਾਲ ਸਵੀਪ ਟੀਮ ਦੇ ਸਹਾਇਕ ਨੋਡਲ ਅਫ਼ਸਰ ਸ੍ਰੀ ਮੋਹਿਤ ਕੌਸ਼ਲ ਅਤੇ ਅਵਤਾਰ ਸਿੰਘ ਵੀ ਸਮਾਗਮ ਵਿੱਚ ਸ਼ਾਮਿਲ ਸਨ।

About The Author