ਇਫਕੋ ਵੱਲੋਂ ਨੈਨੋ ਖਾਦਾਂ ਸਬੰਧੀ ਜਾਗਰੁਕਤਾ ਵਰਕਸ਼ਾਪ
ਫਾਜ਼ਿਲਕਾ , 14 ਜੂਨ | ਇਫਕੋ ਵੱਲੋਂ ਨੈਨੋ ਖਾਦਾਂ ਬਾਰੇ ਜਾਗਰੂਕਤਾ ਸਬੰਧੀ ਫਾਜ਼ਿਲਕਾ ਵਿਖੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ ਸ਼੍ਰੀ ਰਾਕੇਸ਼ ਕੁਮਾਰ ਪੋਪਲੀ, ਪੀਸੀਐਸ ਵਧੀਕ ਡਿਪਟੀ ਕਮਿਸ਼ਨਰ ਫਾਜ਼ਿਲਕਾ ਸਨ।ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਲਈ ਜਿਆਦਾ ਤੋਂ ਜਿਆਦਾ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖਾਦਾਂ ਅਤੇ ਸਪਰੇਆਂ ਦੀ ਵਰਤੋਂ ਸਿਫਾਰਸ਼ ਕੀਤੀ ਮਾਤਰਾ ਦੇ ਅਨੁਸਾਰ ਹੀ ਕਰਨ।
ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਫਾਜ਼ਿਲਕਾ ਸ੍ਰੀ ਸੋਨੂੰ ਮਹਾਜਨ ਸਮਾਗਮ ਦੇ ਵਿਸ਼ੇਸ਼ ਮਹਿਮਾਨ ਸਨ।ਉਨ੍ਹਾਂ ਨੇ ਇੱਥੇ ਨੈਨੋ ਖਾਦਾਂ ਦੇ ਗੁਣਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰੋਗਰਾਮ ਵਿੱਚ ਸਾਰੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਫਾਜ਼ਿਲਕਾ ਦੇ ਨਾਲ-ਨਾਲ ਸਾਰੇ ਸਹਿਕਾਰੀ ਇੰਸਪੈਕਟਰਾਂ ਨੇ ਭਾਗ ਲਿਆ। ਨੈਨੋ ਖਾਦ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਸ. ਹਰਮੇਲ ਸਿੰਘ ਸਿੱਧੂ, ਸਟੇਟ ਮਾਰਕੀਟਿੰਗ ਮੈਨੇਜਰ ਇਫਕੋ ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੈਨੋ ਖਾਦ ਭਾਰਤ ਵਿੱਚ ਖੇਤੀਬਾੜੀ ਦਾ ਭਵਿੱਖ ਹਨ। ਫੀਲਡ ਮੈਨੇਜਰ ਸ੍ਰੀ.ਓ. ਪੀ.ਪੁਨੀਆ ਅਤੇ ਸ਼. ਜਗਜੀਤ ਸਿੰਘ ਨੇ ਪ੍ਰੋਗਰਾਮ ਵਿੱਚ ਆਉਣ ਵਾਲੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।