ਬੰਗਲਾਦੇਸ਼ ‘ਚ ਅੱਗ ਲੱਗਣ ਕਾਰਨ ਵੱਡਾ ਹਾਦਸਾ, 43 ਦੀ ਮੌਤ; ਦਰਜਨਾਂ ਜ਼ਖਮੀ

ਢਾਕਾ, 1 ਮਾਰਚ । ਬੰਗਲਾਦੇਸ਼ ਦੀ ਰਾਜਧਾਨੀ ਢਾਕਾ ‘ਚ ਵੀਰਵਾਰ ਦੇਰ ਰਾਤ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਰਾਜਧਾਨੀ ਢਾਕਾ ਵਿੱਚ ਇੱਕ ਸੱਤ ਮੰਜ਼ਿਲਾ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਵਿੱਚ ਘੱਟੋ-ਘੱਟ 43 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ ਹਨ।
ਬੰਗਲਾਦੇਸ਼ ਦੇ ਸਿਹਤ ਮੰਤਰੀ ਸਾਮੰਤ ਲਾਲ ਸੇਨ ਨੇ ਢਾਕਾ ਮੈਡੀਕਲ ਕਾਲਜ ਹਸਪਤਾਲ ਅਤੇ ਨੇੜਲੇ ਬਰਨਜ਼ ਹਸਪਤਾਲ ਦਾ ਦੌਰਾ ਕਰਨ ਤੋਂ ਬਾਅਦ ਕਿਹਾ ਕਿ ਅੱਗ ਵਿੱਚ ਹੁਣ ਤੱਕ 43 ਲੋਕਾਂ ਦੀ ਮੌਤ ਹੋ ਚੁੱਕੀ ਹੈ।ਬਰਨ ਹਸਪਤਾਲ ਵਿੱਚ 40 ਜ਼ਖ਼ਮੀਆਂ ਦਾ ਇਲਾਜ ਜਾਰੀ ਹੈ
ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਸ਼ਹਿਰ ਦੇ ਮੁੱਖ ਬਰਨ ਹਸਪਤਾਲ ਵਿੱਚ ਘੱਟੋ-ਘੱਟ 40 ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।