ਖ਼ੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਅਨੇਕਾਂ ਕੀਮਤੀ ਜਾਨਾਂ – ਬ੍ਰਮ ਸ਼ੰਕਰ ਜਿੰਪਾ

ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨੌਜਵਾਨਾਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਆਦਰਸ਼, ਸਮਾਜ ਨੂੰ ਪ੍ਰੇਰਿਤ ਕਰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਖ਼ੂਨਦਾਨ ਇਕ ਮਹਾਨ ਦਾਨ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਸਿਰਫ਼ ਵੱਖ-ਵੱਖ ਦਿਵਸਾਂ ‘ਤੇ ਹੀ ਨਹੀਂ, ਸਗੋਂ ਨਿਯਮਿਤ ਤੌਰ ‘ਤੇ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ।
ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਅਜਿਹੇ ਕੈਂਪ ਸਿਹਤ ਸਹੂਲਤਾਂ ਨੂੰ ਵੀ ਮਜ਼ਬੂਤ ਕਰਦੇ ਹਨ। ਪ੍ਰਬੰਧਕਾਂ ਅਤੇ ਖ਼ੂਨਦਾਨੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਇਹ ਭਾਵਨਾ ਸਮਾਜ ਸੇਵਾ ਦੀ ਅਸਲ ਤਸਵੀਰ ਪੇਸ਼ ਕਰਦੀ ਹੈ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਮਨਵੀਰ ਸਿੰਘ ਝਾਵਰ, ਪ੍ਰਿਤਪਾਲ ਸਿੰਘ, ਵਰਿੰਦਰ ਸ਼ਰਮਾ ਬਿੰਦੂ, ਕੌਂਸਲਰ ਮੁਖੀ ਰਾਮ, ਸੁਖਦੇਵ ਸਿੰਘ, ਵਿਕਰਾਂਤ ਗੁਪਤਾ, ਅਮਨ ਸਿੰਘ, ਵਿਸ਼ਾਲ, ਚੰਦਨ ਰਾਜਪੂਤ, ਅਭੀਜੀਤ ਸਿੰਘ, ਪ੍ਰਭਜੋਤ ਸਿੰਘ, ਵਿਸ਼ਵਜੀਤ ਸਿੰਘ, ਰਮੇਸ਼ ਕੁਮਾਰ, ਵੀਰਪਾਲ, ਨਰੇਸ਼ ਕੁਮਾਰ, ਜਤਿੰਦਰ ਕੁਮਾਰ ਤੇ ਹੋਰ ਵੀ ਹਾਜ਼ਰ ਸਨ।