ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅਬੋਹਰ ਪਹੁੰਚ ਲੋਹੜੀ ਧੀਆਂ ਦੀ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਕੀਤੀ ਸ਼ਿਰਕਤ ਧੀਆਂ ਦੀ ਲੋਹੜੀ ਮਨਾਉਣਾ ਪੁਰਾਣੀਆਂ ਰਵਾਇਤਾਂ ਨੂੰ ਬਦਲਣ ਦਾ ਸੰਕਲਪ- ਬਲਜੀਤ ਕੌਰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਨੂੰ 90 ਫੀਸਦੀ ਤੱਕ ਪੂਰਾ ਕੀਤਾ-ਵਿਧਾਇਕ ਬਲੂਆਣਾ 21 ਨਵ ਜਨਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਮੌਕੇ ਕੀਤਾ ਸਨਮਾਨਿਤ
ਫਾਜ਼ਿਲਕਾ , 12 ਜਨਵਰੀ | ਸਮਾਜਿਕ ਨਿਆਂ, ਅਧਿਕਾਰਤਾ ਘੱਟ ਗਿਣਤੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਅਬੋਹਰ ਵਿਖੇ ਆਯੋਜਿਤ ਲੋਹੜੀ ਧੀਆਂ ਦੀ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸ਼ਿਰਕਤ ਕੀਤੀ। ਲੋਹੜੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਧੀਆਂ ਕਿਸੇ ਵੀ ਖੇਤਰ ਵਿਚ ਪਿਛੇ ਨਹੀਂ ਹਨ| ਉਨ੍ਹਾਂ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣ ਦਾ ਮਕਸਦ ਪੁਰਾਣੀਆਂ ਰਵਾਇਤਾਂ ਨੂੰ ਬਦਲਣ ਦਾ ਸੰਕਲਪ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੁਰਾਣੇ ਸਮਿਆਂ ਵਿਚ ਲੜਕੇ ਹੋਣ *ਤੇ ਹੀ ਲੋਹੜੀ ਦੇ ਤਿਉਹਾਰ ਨੂੰ ਖੁਸ਼ੀ-ਖੁਸ਼ੀ ਮਨਾਇਆ ਜਾਂਦਾ ਸੀ ਪਰ ਹੁਣ ਲੜਕੀਆਂ ਦੀ ਆਮਦ *ਤੇ ਵੀ ਬੜੇ ਉਤਸਾਹ ਨਾਲ ਇਹ ਤਿਉਹਾਰ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਧੀਆਂ ਦੇ ਹੱਕਾਂ ਨੂੰ ਦਰਸ਼ਾਉਂਦੇ ਇਹ ਤਿਉਹਾਰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਾਇਤਾਂ ਨੂੰ ਬਦਲਣਾ ਪੰਜਾਬੀਆਂ ਦਾ ਸੁਭਾਅ ਹੈ ਤੇ ਮਾਲਵੇ ਦੀ ਧਰਤੀ ਸਮੇਂ-ਸਮੇਂ *ਤੇ ਇਹ ਮਿਸਾਲਾਂ ਪੇਸ਼ ਕਰਦੀ ਆਈ ਹੈ।
ਉਨ੍ਹਾਂ ਕਿਹਾ ਕਿ ਲੜਕੀਆਂ ਹਰ ਖੇਤਰ ਵਿਚ ਆਪਣੀ ਪ੍ਰਤਿਭਾ ਨੂੰ ਨਿਖਾਰਦਿਆਂ ਜਿੰਦਗੀ *ਚ ਅਗੇ ਵਧ ਰਹੀਆਂ ਹਨ ਤੇ ਉਚੀਆਂ—ਉਚੀਆਂ ਪਦਵੀਆਂ ਹਾਸਲ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਵਾਇਤਾਂ ਨੂੰ ਬਦਲਦਿਆਂ ਲੜਕੀਆਂ ਦੀ ਆਮਦ *ਤੇ ਮਾਪੇ ਖੁਸ਼ੀ-ਖੁਸ਼ੀ ਨਵਜੰਮੀਆਂ ਧੀਆਂ ਦਾ ਸਵਾਗਤ ਕਰਦੇ ਹਨ ਤੇ ਪੁੱਤਾਂ ਵਾਂਗ ਮਾਣ ਸਤਿਕਾਰ ਦਿੰਦੇ ਹਨ।
ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਾ ਬਲਜੀਤ ਕੌਰ ਨੇ 21 ਨਵ ਜਨਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਵੀ ਦਿੱਤੀ ਤੇ ਸਨਮਾਨਿਤ ਵੀ ਕੀਤਾ। ਉਨ੍ਹਾਂ ਕਿਹਾ ਕਿ ਜਿੰਨਾਂ ਘਰ ਲੜਕੀ ਜਨਮ ਲੈਂਦੀ ਉਹ ਮਾਪੇ ਕਿਸਮਤ ਵਾਲੇ ਹੁੰਦੇ ਹਨ ਕਿਉਂਕਿ ਸਭ ਤੋਂ ਜ਼ਿਆਦਾ ਧਿਆਨ ਮਾਪਿਆਂ ਦਾ ਧੀਆਂ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਮਾਪਿਆ ਨੂੰ ਆਪਦੀਆਂ ਧੀਆਂ *ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧੀਆਂ ਨਾਲ ਲੋਹੜੀ ਮਨਾਂ ਕੇ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ।
ਇਸ ਮੌਕੇ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਾਜਰੀਨ ਨੂੰ ਲੋਹੜੀ ਅਤੇ ਮਾਘੀ ਦੇ ਤਿਉਹਾਰ ਦੀ ਵਧਾਈ ਦੇਣ ਦੇ ਨਾਲ-ਨਾਲ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਨੂੰ 90 ਫੀਸਦੀ ਤੱਕ ਪੂਰਾ ਕੀਤਾ ਗਿਆ ਹੈ ਤੇ ਬਾਕੀ ਰਹਿੰਦੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਲੂਆਣਾ ਹਲਕੇ ਵਿਚ 850 ਕਰੋੜ ਤੋਂ ਵਧੇਰੇ ਦੇ ਪ੍ਰੋਜੈਕਟ ਦੇ ਵਿਕਾਸ ਕੰਮ ਚੱਲ ਰਹੇ ਹਨ। ਇਸ ਤੋਂ ਇਲਾਵਾ ਹਲਕੇ ਦਾ ਵਿਕਾਸ ਕਰਨ ਵਿਚ ਕੋਈ ਕਸਰ ਨਹੀਂ ਛੱਡਣਗੇ।
ਉਨ੍ਹਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਹੜੀ ਧੀਆਂ ਦੀ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪਹੁੰਚੇ ਅਤੇ ਆਪਣੇ ਕੀਮਤੀ ਵਿਚਾਰ ਸਭਨਾਂ ਨਾਲ ਸਾਂਝੇ ਕੀਤੇ।
ਇਸ ਤੋਂ ਪਹਿਲਾਂ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਆਦਿ ਪਤਵੰਤੇ ਸਜਨਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਸਵਾਗਤ ਕੀਤਾ।
ਇਸ ਮੌਕੇ ਗੀਤਕਾਰ ਜਸਵਿੰਦਰ ਸਿੰਘ ਜੱਸੀ ਵੱਲੋਂ ਆਪਣੇ ਗੀਤਾਂ ਨਾਲ ਸਭਦਾ ਮਨੋਰਜੰਨ ਕੀਤਾ ਗਿਆ ਅਤੇ ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਗਿਧਾ ਅਤੇ ਗੀਤ ਦੀ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨ ਸ. ਰਵਿੰਦਰ ਸਿੰਘ ਅਰੋੜਾ, ਹਲਕਾ ਇੰਚਾਰਜ ਅਰੁਨ ਨਾਰੰਗ, ਕੁਲਦੀਪ ਕੁਮਾਰ ਦੀਪ ਕੰਬੋਜ, ਪੂਨਮ ਗੋਦਾਰਾ,ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਨਵਦੀਪ ਕੌਰ ਆਦਿ ਬਲਾਕ ਪ੍ਰਧਾਨ, ਆਪ ਵਰਕਰ ਅਧਿਕਾਰੀ ਤੇ ਕਰਮਚਾਰੀ ਮੌਜ਼ੂਦ ਸਨ।