ਰੱਦ ਕੀਤੇ ਗਏ ਰਾਸ਼ਨ ਕਾਰਡ ਹੋਣਗੇ ਬਹਾਲ, ਆਟੇ ਦੀ ਡੋਰਸਟੈੱਪ ਡਲਿਵਰੀ ਸ਼ੁਰੂ ਕਰਨ ਸਮੇਤ ਲਏ ਗਏ ਅਹਿਮ ਫੈਸਲੇ
ਚੰਡੀਗੜ੍ਹ , 24 ਜਨਵਰੀ । ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁੱਧਵਾਰ ਨੂੰ ਹੋਈ ਜਿਸ ਵਿਚ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਪੰਜਾਬ ਵਜ਼ਾਰਤ ਵੱਲੋਂ ਲਏ ਗਏ ਫੈਸਲੇ ਸਾਂਝੇ ਕੀਤੇ। ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਨੂੰ ਮਨਜ਼ੂਰੀ ਦਿੱਤੀ। ਸਾਬਕਾ ਫ਼ੌਜੀਆਂ ਦੀਆਂ ਵਿਧਵਾਵਾਂ ਦੀ ਪੈਨਸ਼ਨ 6,000 ਤੋਂ ਵਧਾ ਕੇ 10,000 ਕੀਤੀ। ਕੱਟੇ ਗਏ 10,77,000 ਰਾਸ਼ਨ ਕਾਰਡ ਬਹਾਲ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਕੋਲ ਅਗਸਤ 2022 ਤੱਕ ਦਾ ਡਾਟਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਲਦੀ ਹੀ ਡੇਰਸਟੈੱਪ ਡਲਿਵਰੀ ਦੀ ਸਹੂਲਤ ਸ਼ੁਰੂ ਹੋ ਜਾਵੇਗੀ। ਸਾਡੇ ਕੋਲ ਡੇਟਾ ਹੈ। ਜਿਨ੍ਹਾਂ ਕੋਲ ਰਾਸ਼ਨ ਕਾਰਡ ਨਹੀਂ ਹਨ, ਉਨ੍ਹਾਂ ਦੇ ਘਰ ਵੀ ਰਾਸ਼ਨ ਪਹੁੰਚ ਜਾਵੇਗਾ। ਮੁੱਖ ਮੰਤਰੀ ਨੇ ਆਮ ਆਦਮੀ ਨੂੰ ਰਾਹਤ ਦਿੱਤੀ।
ਸੀਐੱਮ ਨੇ ਸੜਕ ਸੁਰੱਖਿਆ ਫੋਰਸ (SSF) ਦੀ ਲਾਂਚਿੰਗ 27 ਜਨਵਰੀ ਨੂੰ ਕਰਨ ਦਾ ਐਲਾਨ ਕੀਤਾ। ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਨੇ ਖੁਸ਼ਖਬਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਰੇਲਵੇ ਪੰਜਾਬ ਨੂੰ ਟ੍ਰੇਨਾਂ ਦੇਣ ਲਈ ਤਿਆਰ ਹੋ ਗਿਆ ਹੈ। ਰਾਮਲਲਾ ਪ੍ਰਾਣ-ਪ੍ਰਤਿਸ਼ਠਾ ਦੇ ਮੌਕੇ ‘ਤੇ ਪੰਜਾਬ ‘ਚ 22 ਜਨਵਰੀ ਨੂੰ ਛੁੱਟੀ ਨਾ ਕਰਨ ‘ਤੇ ਸੀਐੱਮ ਨੇ ਸਪਸ਼ੱਟੀਕਰਨ ਦਿੰਦਿਆਂ ਕਿਹਾ ਕਿ ਲਾਈਵ ਟੈਲੀਕਾਸਟ ਲਈ ਛੁੱਟੀ ਦੀ ਲੋੜ ਨਹੀਂ ਸੀ। ਪੰਜਾਬ ‘ਚ ਠੰਢ ਕਾਰਨ ਪਹਿਲਾਂ ਹੀ ਕਾਫੀ ਛੁੱਟੀਆਂ ਹੋ ਗਈਆਂ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਾਤ-ਪਾਤ ਦੀ ਸਿਆਸਤ ਨਹੀਂ ਕਰਦੀ।