ਮੁੱਖ ਮੰਤਰੀ ਤੀਰਥ ਯਾਤਰਾ ਸਕੀਮ – ਹਲਕਾ ਪਾਇਲ ਤੋਂ ਇੱਕ ਹੋਰ ਜੱਥਾ ਰਵਾਨਾ

ਲੁਧਿਆਣਾ , 21 ਫਰਵਰੀ | ਵਿਧਾਨ ਸਭਾ ਹਲਕਾ ਪਾਇਲ ਅਧੀਨ ਪਿੰਡ ਘੁਡਾਣੀ ਕਲਾਂ ਤੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਸ੍ਰੀ ਅਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਇਆ।

ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਜਿਸਦੇ ਤਹਿਤ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਅਡਵਾਂਸ ਬੁਕਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਗਿਣਤੀ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਵੀ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਤੌਰ ‘ਤੇ ਯਕੀਨੀ ਬਣਾਉਣ।

About The Author

You may have missed