ਜਲੰਧਰ ਵਾਸੀਆਂ ਨੂੰ CM ਮਾਨ ਦੀ ਵੱਡੀ ਸੌਗਾਤ, ਜੱਚਾ-ਬੱਚਾ ਹਸਪਤਾਲ ਸਮੇਤ ਕਰੋੜਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ

ਜਲੰਧਰ/ਨਕੋਦਰ, 28 ਫਰਵਰੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਲੌਰ ‘ਚ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਨਕੋਦਰ ਪਹੁੰਚੇ। ਇਥੇ ਉਨ੍ਹਾਂ ਨੇ ਜੱਚਾ-ਬੱਚਾ ਦੇਖਭਾਲ ਹਸਪਤਾਲ ਦਾ ਉਦਘਾਟਨ ਕੀਤਾ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਰਹੇ। ਇਸ ਦੌਰਾਨ ਉਹ ਮਰੀਜ਼ਾਂ ਨੂੰ ਵੀ ਮਿਲੇ। CM ਮਾਨ ਨੇ ਬੱਚਿਆਂ ਨੂੰ ਬੂੰਦਾਂ ਵੀ ਪਿਲਾਈਆਂ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਕੋਦਰ ਵਿਚ 283 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ।

May be an image of 3 people, hospital and text

ਇਸ ਤੋਂ ਪਹਿਲਾਂ ਮੁੱਖ ਮੰਤਰੀ ਜਲੰਧਰ ਦੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ (ਪੀਪੀਏ) ਪਹੁੰਚੇ ਅਤੇ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਨਵੀਆਂ ਗੱਡੀਆਂ ਦਿੱਤੀਆਂ। ਇਸ ਦੌਰਾਨ CM ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕੁੱਲ 410 ਹਾਈਟੈੱਕ ਗੱਡੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਵਿਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਥਾਣਿਆਂ ਦੇ SHO ਨੂੰ 315 ਗੱਡੀਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚ 274 ਮਹਿੰਦਰਾ ਸਕਾਰਪੀਓ ਅਤੇ 41 ਇਸ਼ੂ ਹਾਈ ਲੈਂਡਰ ਸ਼ਾਮਲ ਹਨ। ਨਾਲ ਹੀ ਔਰਤਾਂ ਦੀ ਸੁਰੱਖਿਆ ਲਈ 71 ਕਿਆ ਕੇਰੇਂਸ ਅਤੇ 24 ਟਾਟਾ ਟਿਆਗੋ ਈਵੀ ਵੀ ਦਿੱਤੀਆਂ ਜਾ ਰਹੀਆਂ ਹਨ।

May be an image of 7 people, hospital and text

ਪੰਜਾਬ ਦੇ ਮੁੱਖ ਮੰਤਰੀ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਸੰਬੋਧਨ ਕੀਤਾ। ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ‘ਤੇ ਅਸੀਂ ਥਾਣਿਆਂ ਨੂੰ ਮਜ਼ਬੂਤ ​​ਕਰਨ ‘ਚ ਲੱਗੇ ਹੋਏ ਹਾਂ। ਥਾਣਿਆਂ ਵਿਚ ਨਵੀਆਂ ਗੱਡੀਆਂ ਦਿੱਤੀਆਂ ਜਾ ਰਹੀਆਂ ਹਨ। ਡੀਜੀਪੀ ਨੇ ਦੱਸਿਆ ਕਿ ਅਗਲੇ ਸਾਲ 800 ਤੋਂ ਵੱਧ ਹੋਰ ਵਾਹਨ ਸਾਡੇ ਕੋਲ ਆ ਰਹੇ ਹਨ ਜੋ ਕਿ ਪੰਜਾਬ ਦੀ ਸੁਰੱਖਿਆ ‘ਚ ਤਾਇਨਾਤ ਹੋਣਗੇ।

About The Author