ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ-ਡਾ. ਸੇਨੂ ਦੁੱਗਲ

ਫਾਜ਼ਿਲਕਾ , 6 ਮਈ | ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣਉਪਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀਇੰਨਬਿੰਨ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਜ਼ਿਲ੍ਹੇ ਵਿੱਚ ਚੋਣਾਂਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਉੱਪਰ ਨਜ਼ਰ ਰੱਖਣਲਈ ਢੁਕਵੇਂ ਸੈੱਲ ਬਣਾਏ ਜਾ ਚੁੱਕੇ ਹਨ ਜਿਹੜੇ ਕਿ ਨਿਰੰਤਰਯਤਨਸ਼ੀਲ ਰਹਿ ਰਹੇ ਹਨ। ਚੋਣਾਂ ਨਾਲ ਸਬੰਧਤ ਵੱਖ ਵੱਖ ਮਾਧਿਅਮਾਂਜਿਵੇਂ ਕਿ ਕੰਪਲੇਟ ਸੈੱਲ ਤੋਂ, ਸੀ ਵਿਜ਼ਲ ਤੇ ਐੱਨਜੀਆਰਐੱਸ ਪੋਰਟਲ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀਬਣਾਇਆ ਜਾ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਜਾਂਆਦਰਸ਼ ਚੋਣ ਜਾਬਤੇ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਰਹੀ।

ਜ਼ਿਲ੍ਹਾ ਚੋਣ ਅਫ਼ਸਰਕਮਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਨੇ ਦੱਸਿਆ ਕਿ ਚੋਣਾਂ ਨਾਲ ਸਬੰਧਤ ਹੁਣ ਤੱਕ ਐਨਜੀਆਰਐੱਸ ਪੋਰਟਲ ਤੇ 34, ਸੀਵਿਜ਼ਲ ਪੋਰਟਲ ਤੇ 55  ਅਤੇ ਕੰਪਲੇਟ ਸੈੱਲ ਤੇ ਸੀਈਓ ਪੰਜਾਬ ਦੀਆਂ 34 ਅਤੇ 18 ਲੋਕਲ ਸ਼ਿਕਾਇਤਾਂ ਜੋ ਕਿ ਕੁੱਲ 141 ਬਣਦੀਆਂ ਹਨ, ਜਿਨ੍ਹਾਂ ਦਾ ਨਿਪਟਾਰਾ ਹੋ ਚੁੱਕਾ ਹੈ। ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਟੋਲ ਫਰੀ ਨੰਬਰ 1950 ਤੇ ਜ਼ਿਲ੍ਹੇ ਦੇ ਲਗਭਗ 340 ਲੋਕਾਂ ਨੂੰ ਵੋਟਾਂ ਨਾਲ ਸਬੰਧਿਤ ਜਾਣਕਾਰੀ ਦਿੱਤੀ ਜਾ ਚੁੱਕੀ ਹੈ।  ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸਫ਼ਲਤਾਪੂਰਵਕ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਵਿੱਚ ਵੱਖਵੱਖਤਰ੍ਹਾਂ ਦੀਆਂ ਟੀਮਾਂ ਦੇ ਗਠਨ ਕੀਤਾ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤਸੀਵਿਜੀਲ (cVIGIL) ਐਪਲੀਕੇਸ਼ਨ ਨੂੰ ਗੂਗਲ ਪਲੇਅ ਸਟੋਰ ਤੋਂਡਾਊਨਲੋਡ ਕਰਕੇ ਕਿਸੇ ਵੀ ਤਰ੍ਹਾਂ ਚੋਣ ਜਾਬਤੇ ਦੀ ਉਲੰਘਣਾ ਸਬੰਧੀਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਇਸ ਸ਼ਿਕਾਇਤ ਉੱਪਰਜਲਦ ਤੋਂ ਜਲਦ ਕਾਰਵਾਈ ਕੀਤੀ ਜਾਂਦੀ ਹੈ।

About The Author

error: Content is protected !!