ਡੀਸੀ ਅਤੇ ਐਸਐਸਪੀ ਵੱਲੋਂ ਅੰਤਰਰਾਸ਼ਟਰੀ ਸਰਹੱਦ ਤੇ ਦੂਰੀ ਕਤਾਰ ਦੇ ਬੀਐਸਐਫ ਤੇ ਪੁਲਿਸ ਨਾਕਿਆਂ ਦਾ ਰਾਤ ਨੂੰ ਔਚਕ ਨੀਰਿਖਣ -ਚੋਣਾਂ ਦੀਆਂ ਤਿਆਰੀਆਂ ਮੁਕੰਮਲ, ਲੋਕ ਵੱਧ ਤੋਂ ਵੱਧ ਮਤਦਾਨ ਕਰਨ ਲਈ ਆਉਣ-ਡਾ: ਸੇਨੂ ਦੁੱਗਲ
ਫਾਜ਼ਿਲਕਾ , 21 ਮਈ | ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਡਾ: ਪ੍ਰਗਿਆ ਜੈਨ ਨੇ ਸੋਮਵਾਰ ਦੀ ਰਾਤ ਭਾਰਤ ਪਾਕਿ ਨਾਲ ਲੱਗਦੀ ਕੌਮਾਂਤਰੀਸਰਹੱਦ ਨੇੜੇ ਦੁੱਜੀ ਕਤਾਰ ਦੇ ਬੀਐਸਐਫ ਤੇ ਪੁਲਿਸ ਤੇ ਸਾਂਝੇ ਨਾਕਿਆਂ (ਸੈਕੰਡਲਾਇਨ ਆਫ ਡਿਫੈਂਸ) ਦੀ ਅਚਾਨਕ ਚੈਕਿੰਗ ਕੀਤੀ।
ਜਿਕਰਯੋਗ ਹੈ ਕਿ ਫ਼ਜਿਲਕਾ ਇੱਕ ਸਰਹੱਦੀ ਜ਼ਿਲ੍ਹਾ ਹੈ ਜਿਸਦੀ ਇਕ ਲੰਬੀ ਹੱਦਪਾਕਿਸਤਾਨ ਨਾਲ ਲੱਗਦੀ ਹੈ ਜਦ ਕਿ ਇਸਦੀਆਂ ਸੀਮਾਵਾਂ ਰਾਜਸਥਾਨ ਨਾਲ ਵੀਲੱਗਦੀਆਂ ਹਨ। ਚੋਣ ਕਮਿਸ਼ਨ ਦੀਆਂ ਪਾਕਿ ਨਾਲ ਜਾਂ ਦੂਜੇ ਰਾਜਾਂ ਨਾਲਸਰਹੱਦਾਂ ਸਾਂਝੀਆਂ ਕਰਨ ਵਾਲੇ ਜ਼ਿਲ੍ਹਿਆਂ ਨੁੰ ਵਿਸੇਸ਼ ਚੌਕਸੀ ਰੱਖਣ ਦੀਆਂਹਦਾਇਤਾਂ ਦੇ ਮੱਦੇਨਜਰ ਜ਼ਿਲ੍ਹੇ ਵਿਚ ਕੌਮਾਂਤਰੀ ਤੇ ਅੰਤਰਰਾਜੀ ਸਰਹੱਦ ਤੇ ਪੂਰੀਪਹਿਰੇਦਾਰੀ ਕੀਤੀ ਜਾ ਰਹੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਰਾਤ ਸਮੇਂ ਇਸ ਤਰਾਂਦੀ ਚੈਕਿੰਗ ਕਰਨ ਦਾ ਉਦੇਸ਼ ਜਿੱਥੇ ਸੁਰੱਖਿਆ ਪ੍ਰਬੰਧਾਂ ਨੂੰ ਪਰਖਨਾ ਸੀ ਉਥੇ ਹੀਇਸ ਨਾਲ ਜਵਾਨਾਂ ਦੀ ਹੌਂਸਲਾ ਅਫਜਾਈ ਵੀ ਕੀਤੀ ਗਈ। ਨਾਲ ਹੀ ਸਰਹੱਦੀਪਿੰਡਾਂ ਵਿਚ ਡਿਪਟੀ ਕਮਿਸ਼ਨਰ ਤੇ ਐਸਐਸਪੀ ਦੇ ਇਸ ਤਰਾਂ ਰਾਤ ਸਮੇਂ ਆਉਣਨਾਲ ਲੋਕਾਂ ਵਿਚ ਵੀ ਵਿਸਵਾਸ਼ ਵੱਧਦਾ ਹੈ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਦੀ108 ਕਿਲੋਮੀਟਰ ਹੱਦ ਪਾਕਿਸਤਾਨ ਨਾਲ ਅਤੇ 79 ਕਿਲੋਮੀਟਰ ਹੱਦ ਰਾਜਸਥਾਨਨਾਲ ਲੱਗਦੀ ਹੈ ਜਿੱਥੇ ਪੂਰੀ ਚੌਕਸੀ ਰੱਖੀ ਜਾ ਰਹੀ ਹੈ ਅਤੇ ਹਰ ਇਕ ਵਾਹਨ ਜਾਂਵਿਅਕਤੀ ਦੀ ਜਾਂਚ ਤੋਂ ਬਾਅਦ ਹੀ ਉਸਨੂੰ ਜਾਣ ਦਿੱਤਾ ਜਾ ਰਿਹਾ ਹੈ। ਇਸ ਤੋਂਬਿਨ੍ਹਾਂ ਜ਼ਿਲ੍ਹੇ ਵਿਚ 12 ਐਫਐਸਟੀ ਤੇ 12 ਐਸਐਸਟੀ ਵੀ 24 ਘੰਟੇ ਕਾਰਜਸ਼ੀਲਹਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ਼੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ1 ਜੂਨ ਨੂੰ ਮਤਦਾਨ ਵਾਲੇ ਦਿਨ ਵੱਧ ਚੜ੍ਹ ਕੇ ਆਪਣੇ ਵੋਟ ਹੱਕ ਦਾ ਇਸਤੇਮਾਲਕਰਨ ਅਤੇ ਹਰੇਕ ਨਾਗਰਿਕ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਦੇ ਵੋਟ ਪਾਏ। ਉਨ੍ਹਾਂਨੇ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲਈ ਜਰੂਰੀ ਹੈ ਕਿ ਹਰੇਕ ਵੋਟਰ ਵੋਟ ਪਾਏ।
ਐਸਐਸਪੀ ਡਾ: ਪ੍ਰਗਿਆ ਜੈਨ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਤੇ ਸੈਕੰਡ ਲਾਇਨਆਫ ਡਿਫੈਂਸ (ਦੂਜੀ ਸੁਰੱਖਿਆ ਕਤਾਰ) ਤੇ ਪੁਲਿਸ ਤੇ ਬੀਐਸਐਫ ਸਾਂਝੇ ਤੌਰ ਤੇਨਾਕਾਬੰਦੀ ਕਰਕੇ ਮਾੜੇ ਅਨਸਰਾਂ ਤੇ ਨਿਗਾ ਰੱਖ ਰਹੀਆਂ ਹਨ। ਉਨਾਂ ਨੇ ਕਿਹਾ ਕਿਲੋਕ ਸਭਾ ਚੋਣਾਂ ਦੇ ਮੱਦੇਨਜਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹਨ ਅਤੇ ਲੋਕ ਨਿਡਰਹੋ ਕੇ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰਨ। ਉਨ੍ਹਾਂ ਨੇ ਕਿਹਾ ਕਿ ਭਾਵੇਂਕੌਮਾਂਤਰੀ ਸਰਹੱਦ ਹੋਵੇ, ਭਾਵੇਂ ਅੰਤਰਰਾਜੀ ਤੇ ਭਾਵੇਂ ਦੂਜੇ ਜ਼ਿਲ੍ਹਿਆਂ ਨਾਲ ਲੱਗਦੀਜ਼ਿਲ੍ਹੇ ਦੀ ਹੱਦ ਹੋਵੇ ਹਰ ਥਾਂ ਪੁਲਿਸ ਦਾ ਸਖ਼ਤ ਪਹਿਰਾ ਹੈ। ਇਸ ਮੌਕੇ ਉਨ੍ਹਾਂ ਨੇਜਵਾਨਾਂ ਨੂੰ ਚੌਕਸ ਨਿਗਾਹਾਂ ਨਾਲ ਪਹਿਰੇਦਾਰੀ ਕਰਨ ਦੀ ਹਦਾਇਤ ਕੀਤੀ ਅਤੇਕਿਹਾ ਕਿ ਹਰ ਇਕ ਤੇ ਤਿੱਖੀ ਨਜਰ ਰੱਖੀ ਜਾਵੇ।
ਇਸ ਮੌਕੇ ਡੀਐਸਪੀ ਫਾਜ਼ਿਲਕਾ ਸੁਬੇਗ ਸਿੰਘ ਵੀ ਉਨ੍ਹਾਂ ਦੇ ਨਾਲ ਹਾਜਰ ਸਨ।