ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟਸ, ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਕੋਮਲ ਮਿੱਤਲ।

ਹੁਸ਼ਿਆਰਪੁਰ , 5 ਮਈ | ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਅੱਜ ਲੋਕ ਸਭਾ ਚੋਣਾਂ-2024 ਸਬੰਧੀ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟਸ, ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ਅਤੇ ਸਟਰਾਂਗ  ਰੂਮਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਵੋਟਿੰਗ ਮਸ਼ੀਨਾਂ ਦੀ ਪੂਰਨ ਸੁਰੱਖਿਆ ਅਤੇ ਗਿਣਤੀ ਵਾਲੇ ਦਿਨ ਵੋਟਾਂ ਦੀ ਪਾਰਦਰਸ਼ੀ ਢੰਗ ਨਾਲ ਗਿਣਤੀ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਲਗਾਏ ਜਾ ਰਹੇ ਗਿਣਤੀ ਟੇਬਲਾਂ, ਬੈਰੀਕੇਡਿੰਗ, ਸੁਰੱਖਿਆ, ਮੀਡੀਆ ਸੈਂਟਰ, ਪਾਰਕਿੰਗ, ਵਾਸ਼ਰੂਮਾਂ ਅਤੇ ਹੋਰਨਾਂ ਇੰਤਜ਼ਾਮਾਂ ਦਾ ਵੀ ਮੁਆਇਨਾ ਕੀਤਾ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਤਹਿਤ ਲੋਕ ਸਭਾ ਹਲਕਾ ਹੁਸ਼ਿਆਰਪੁਰ ਵਿਖੇ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ ਗਿਣਤੀ 4 ਜੂਨ 2024 ਨੂੰ ਹੋਵੇਗੀ।
ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀ ਵੋਟਾਂ ਦੀ ਗਿਣਤੀ ਲਈ ਦੋ ਥਾਵਾਂ ’ਤੇ ਗਿਣਤੀ ਕੇਂਦਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ, ਮੁਕੇਰੀਆਂ, ਦਸੂਹਾ, ਉੜਮੁੜ, ਚੱਬੇਵਾਲ, ਭੁਲੱਥ ਅਤੇ ਫਗਵਾੜਾ ਦੀ ਗਿਣਤੀ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟਸ, ਹੁਸ਼ਿਆਰਪੁਰ ਵਿਖੇ ਹੋਵੇਗੀ ਜਦਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਅਤੇ ਸ਼ਾਮ ਚੌਰਾਸੀ ਦੀ ਗਿਣਤੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਰਾਹੁਲ ਚਾਬਾ, ਐਸ. ਡੀ. ਐ੍ਰਮ ਹੁਸ਼ਿਆਰਪੁਰ-ਕਮ-ਏ. ਆਰ. ਓ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ. ਪੀ ਮਨੋਜ ਕੁਮਾਰ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਤਹਿਸੀਲਦਾਰ ਹੁਸ਼ਿਆਰਪੁਰ ਗੁਰਸੇਵਕ ਚੰਦ, ਜ਼ਿਲ੍ਹਾ ਸਿਸਟਮ ਮੈਨੇਜਰ ਚਰਨ ਕਮਲ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਕਾਨੂੰਗੋ ਚੋਣਾਂ ਦੀਪਕ ਕੁਮਾਰ ਤੇ ਹਰਪ੍ਰੀਤ ਕੌਰ, ਐਸ. ਡੀ. ਓ ਰਵਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

About The Author

You may have missed