ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ , 28 ਨਵੰਬਰ | ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵੱਲੋਂ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਜੇਲ੍ਹ ਵਿਚਲੇ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਜੇਲ੍ਹ ਦੇ ਰਸੋਈ ਘਰ ਵਿਚ ਖਾਣੇ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਜੇਲ੍ਹ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਜੇਲ੍ਹ ਅੰਦਰ ਬੰਦ ਹਵਾਲਾਤੀਆਂ ਦੇ ਕੇਸਾਂ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਜੇਲ੍ਹ ਸੁਪਰਡੈਂਟ ਜੋਗਿੰਦਰ ਪਾਲ, ਡਿਪਟੀ ਸੁਪਰਡੈਂਟ ਅੰਮ੍ਰਿ੍ਰਤਪਾਲ ਤੋਂ ਇਲਾਵਾ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਹੁਸ਼ਿਆਰਪੁਰ ਦੇ ਪਵਨ ਕੁਮਾਰ ਤੇ ਹੋਰ ਹਾਜ਼ਰ ਸਨ।

About The Author

You may have missed