ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗਿਣਤੀ ਕੇਂਦਰ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ

ਫਾਜ਼ਿਲਕਾ , 03 ਜੂਨ | ਜ਼ਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਡਾ. ਸੇਨੂ ਦੁੱਗਲ, ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973  ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਲੋਕ ਸਭਾ ਚੋਣਾਂ 2024 ਦੀ ਵੋਟਾਂ ਦੀ ਗਿਣਤੀ ਲਈ ਸਥਾਪਿਤ ਕੀਤੇ ਗਏ ਕਾਊਂਟਿੰਗ ਸੈਂਟਰ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ ਹੈ। ਗਿਣਤੀ ਵਾਲੇ ਸਥਾਨ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਪ੍ਰਕਾਰ ਦੇ ਪ੍ਰਾਈਵੇਟ ਵਹੀਕਲ ਦੇ ਆਉਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਲੋਕ ਸਭਾ ਹਲਕਾ ਫਿਰੋਜ਼ਪੁਰ ਵਿੱਚ ਪੈਂਦੇ ਵਿਧਾਨ ਸਭਾ ਹਲਕਾ ਜਲਾਲਾਬਾਦ, ਫਾਜ਼ਿਲਕਾ, ਅਬੋਹਰ ਅਤੇ ਬੱਲੂਆਣਾ ਲਈ ਵੋਟਾਂ ਦੀ ਗਿਣਤੀ ਦੇ ਮਹੱਤਵਪੂਰਨ ਕੰਮ ਨੂੰ ਨਿਰਵਿਘਨ ਅਤੇ ਸਾਂਤੀ ਪੂਰਵਕ ਢੰਗ ਨਾਲ ਨਿਪਟਾਉਣ ਲਈ ਗਿਣਤੀ ਵਾਲੇ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਾਜ਼ਿਲਕਾ, ਡੀ.ਏ.ਵੀ. ਕਾਲਜ (ਆਡੀਟੋਰੀਅਮ) ਅਬੋਹਰ ਅਤੇ ਡੀ.ਏ.ਵੀ. ਐਜੂਕੇਸ਼ਨ ਕਾਲਜ ਅਬੋਹਰ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕਰਨਾ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ ਅਤੇ ਵੋਟਾਂ ਦੀ ਗਿਣਤੀ ਦਾ ਕੰਮ ਨਿਰਵਿਘਨ ਚੱਲ ਸਕੇ

ਹੁਕਮਾਂ ਅਨੁਸਾਰ ਸਰਕਾਰੀ ਵਹੀਕਲਾਂ ਅਤੇ ਚੋਣ ਮਕਸਦ ਲਈ ਪ੍ਰਸ਼ਾਸਨ ਵੱਲੋਂ ਹਾਇਰ ਕੀਤੇ ਪ੍ਰਾਈਵੇਟ ਵਹੀਕਲਾਂ ’ਤੇ ਇਹ ਮਨਾਹੀ ਦੇ ਹੁਕਮ ਲਾਗੂ ਨਹੀਂ ਹੋਣਗੇ।

About The Author

You may have missed