ਅੱਤਵਾਦੀ ਪਾਰਟੀ ਹੋਣ ਕਾਰਨ ਇਮਰਾਨ ਦੀ ਸਿਆਸੀ ਪਾਰਟੀ ਨੂੰ ਚੋਣ ਨਿਸ਼ਾਨ ”ਬੱਲੇ” ਤੋਂ ਕੀਤਾ ਗਿਆ ਵਾਂਝਾ: ਮਰੀਅਮ

ਲਾਹੌਰ , 16 ਜਨਵਰੀ । ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੀ ਸੀਨੀਅਰ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਨੇ ਸੋਮਵਾਰ ਨੂੰ ਕਿਹਾ ਕਿ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ‘ਅੱਤਵਾਦੀ ਪਾਰਟੀ’ ਹੋਣ ਕਾਰਨ ਉਸ ਦੇ ਚੋਣ ਨਿਸ਼ਾਨ ‘ਕ੍ਰਿਕਟ ਦੇ ਬੱਲੇ’ ਤੋਂ ਵਾਂਝਾ ਕੀਤਾ ਗਿਆ।

ਸੁਪਰੀਮ ਕੋਰਟ ਨੇ ਪਿਛਲੇ ਸ਼ਨੀਵਾਰ ਨੂੰ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ 22 ਦਸੰਬਰ ਦੇ ਉਸ ਫੈਸਲੇ ਨੂੰ ਬਰਕਰਾਰ ਰੱਖਿਆ, ਜਿਸ ਵਿੱਚ ਇਮਰਾਨ ਦੀ ਪਾਰਟੀ ਨੂੰ ਪਾਰਦਰਸ਼ੀ ਢੰਗ ਨਾਲ ਸੰਗਠਨਾਤਮਕ ਚੋਣਾਂ ਕਰਵਾਉਣ ਵਿੱਚ ਅਸਫਲ ਰਹਿਣ ਲਈ ਉਸਦੇ ਚੋਣ ਨਿਸ਼ਾਨ ਤੋਂ ਵਾਂਝੇ ਕਰ ਦਿੱਤਾ ਗਿਆ ਸੀ।

ਪਾਰਟੀ ਦਾ ਗਠਨ ਕ੍ਰਿਕਟਰ ਤੋਂ ਸਿਆਸੀ ਨੇਤਾ ਬਣੇ ਇਮਰਾਨ ਖਾਨ ਨੇ ਕੀਤਾ ਸੀ। ਲਾਹੌਰ ਤੋਂ ਲਗਭਗ 125 ਕਿਲੋਮੀਟਰ ਦੂਰ ਓਕਾਰਾ ਸ਼ਹਿਰ ਵਿੱਚ ਪੀ.ਐੱਮ.ਐੱਲ.-ਐੱਨ. ਦੀ ਪਹਿਲੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮਰੀਅਮ ਨੇ ਇਮਰਾਨ ਦੀ ਪਾਰਟੀ ਨੂੰ ਚੋਣ ਨਿਸ਼ਾਨ ਤੋਂ ਵਾਂਝੇ ਕਰਨ ਦੇ ਚੀਫ਼ ਜਸਟਿਸ ਕਾਜ਼ੀ ਫੈਜ਼ ਈਸਾ ਦੇ ਫੈਸਲੇ ਦਾ ਪੂਰਾ ਸਮਰਥਨ ਕੀਤਾ।

About The Author

error: Content is protected !!