ਚੋਣ ਤਿਆਰੀਆਂ ਤੇਜੀ ਨਾਲ ਜਾਰੀ, ਨਿਰਪੱਖ ਤੇ ਸਾਂਤਮਈ ਚੋਣਾਂ ਲਈ ਕੀਤੇ ਜਾ ਰਹੇ ਹਨ ਸਾਰੇ ਪ੍ਰਬੰਧ- ਜਿਲ਼੍ਹਾ ਚੋਣ ਅਫ਼ਸਰ

ਫਾਜ਼ਿਲਕਾ , 22 ਮਈ | ਫਾਜ਼ਿਲਕਾ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ ਲਈ ਸਾਰੀਆਂ ਤਿਆਰੀਆਂ ਭਾਰਤੀ ਚੋਣਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀਆਂ ਜਾ ਰਹੀਆਂ ਹਨ ਅਤੇ ਪ੍ਰਸ਼ਾਸਨਨਿਰਪੱਖ ਤੇ ਸਾਂਤਮਈ ਚੋਣਾਂ ਲਈ ਵਚਨਬੱਧ ਹੈ ਇਹ ਗੱਲ ਫਾਜ਼ਿਲਕਾ ਦੇ ਜ਼ਿਲ੍ਹਾਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਆਖੀ ਇਸ ਮੌਕੇਉਨ੍ਹਾਂ ਦੇ ਨਾਲ ਐਸਐਸਪੀ ਡਾ: ਪ੍ਰਗਿਆ ਜੈਨ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਹਾਜਰਸਨ

ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜਿਲ਼੍ਹੇਵਿਚ 402527 ਪੁਰਸ਼, 361078 ਮਹਿਲਾ ਅਤੇ 18 ਟਰਾਂਸਜੈਂਡਰ ਵੋਟਰ ਹਨਤੇ ਕੁੱਲ ਵੋਟਰਾਂ ਦੀ ਗਿਣਤੀ 763623 ਹੈ ਇੰਨ੍ਹਾਂ ਵੋਟਰਾਂ ਨੂੰ ਵੋਟਰ ਸਲਿੱਪਵੰਡਣ ਦੀ ਪ੍ਰਕਿਆ ਸ਼ੁਰੂ ਹੋ ਚੁੱਕੀ ਹੈ ਇਸ ਤੋਂ ਬਿਨ੍ਹਾਂ ਹੋਰ ਚੋਣ ਤਿਆਰੀਆਂ ਵਜੋਂਚੋਣ ਅਮਲੇ ਦੀ ਸਿਖਲਾਈ ਅਤੇ ਹੋਰ ਪ੍ਰਬੰਧ ਵੀ ਚੋਣ ਕਮਿਸ਼ਨ ਵੱਲੋਂ ਦਿੱਤੀ ਸਮਾਂਸਾਰਣੀ ਅਨੁਸਾਰ ਕੀਤੇ ਜਾ ਰਹੇ ਹਨ

ਡਿਪਟੀ ਕਮਿਸਨਰ ਨੇ ਦੱਸਿਆ ਕਿ ਉਮੀਦਵਾਰਾਂ ਦੇ ਚੋਣ ਖਰਚੇ ਦੀ ਨਿਗਰਾਨੀਲਈ ਵੀ ਵੀਡੀਓਗ੍ਰਾਫੀ ਟੀਮਾਂ ਸਮੇਤ ਹੋਰ ਖਰਚਾ ਨਿਗਰਾਨ ਟੀਮਾਂ ਤਾਇਨਾਤਕੀਤੀਆਂ ਗਈਆਂ ਹਨ ਉਮੀਦਵਾਰਾਂ ਵੱਲੋਂ ਚੋਣ ਸਭਾਵਾਂ, ਰੋਡ ਸ਼ੋਅ, ਸ਼ੋਸਲ, ਪ੍ਰਿੰਟਤੇ ਇਲੈਕਟ੍ਰੋਨਿਕ ਮੀਡੀਆ ਤੇ ਕੀਤੇ ਜਾ ਰਹੇ ਪ੍ਰਚਾਰ ਦੇ ਖਰਚੇ ਬੁੱਕ ਕੀਤੇ ਜਾ ਰਹੇਹਨ ਮੁੱਲ ਦੀਆਂ ਖ਼ਬਰਾਂ ਦੇ ਖਰਚੇ ਵੀ ਬੁੱਕ ਕੀਤੇ ਜਾ ਰਹੇ ਹਨ

ਇਸ ਤੋਂ ਬਿਨ੍ਹਾਂ ਚੌਣਾਂ ਦੇ ਮੱਦੇਨਜਰ ਨਸ਼ੇ, ਜਾਂ ਧਨ ਬਲ ਦੀ ਵਰਤੋਂ ਨੂੰ ਰੋਕਣ ਲਈਵੀ ਚੋਣ ਕਮਿਸ਼ਨ ਵੱਲੋਂ ਪੁਖਤਾ ਇੰਤਜਾਮ ਕੀਤੇ ਗਏ ਹਨ ਉਨ੍ਹਾਂ ਨੇ ਦੱਸਿਆ ਕਿਜ਼ਿਲ੍ਹੇ ਵਿਚ 12-12 ਐਫਐਸਟੀ ਅਤੇ ਐਸਐਸਟੀ ਟੀਮਾਂ 24 ਘੰਟੇ ਕਾਰਜਸ਼ੀਲਹਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਕਿਸੇ ਉਮੀਦਵਾਰ ਜਾਂਉਸਦੇ ਸਮਰੱਥਕ ਵੱਲੋਂ ਮੁਫ਼ਤ ਦੀਆਂ ਵਸਤਾਂ ਦੇ ਲਾਲਚ ਦੇਣ ਜਾਂ ਨਸ਼ੇ ਵੰਡਣ ਦੀਕੋਈ ਸੂਚਨਾ ਹੋਵੇ ਤਾਂ ਲੋਕ ਸੀ ਵਿਜਲ ਐਪ ਰਾਹੀਂ ਇਸਦੀ ਸੂਚਨਾ ਦੇ ਸਕਦੇਹਨ 100 ਮਿੰਟ ਦੇ ਅੰਦਰ ਅੰਦਰ ਐਫਐਸਟੀ ਟੀਮ ਰਾਹੀਂ ਕਾਰਵਾਈ ਯਕੀਨੀਬਣਾਈ ਜਾਵੇਗੀ

ਐਸਐਸਪੀ ਡਾ: ਪ੍ਰਗਿਆ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਚੋਣਾਂ ਦੇ ਮੱਦੇਨਜਰਸੁਰੱਖਿਆ ਦੇ ਸ਼ਖਤ ਪ੍ਰਬੰਧ ਕੀਤੇ ਗਏ ਹਨ ਅਤੇ ਸਖ਼ਤ ਨਾਕਾਬੰਦੀ ਕੀਤੀ ਗਈਹੈ ਉਨਾਂ ਨੇ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾਜਾਵੇਗਾ ਅਤੇ ਚੋਣਾਂ ਪੂਰੀ ਤਰਾਂ ਸਾਂਤਮਈ ਤਰੀਕੇ ਨਾਲ ਕਰਵਾਈਆਂ ਜਾਣਗੀਆਂ

About The Author