ਜਨਰਲ ਆਬਜ਼ਰਵਰ ਦੀ ਮੌਜੂਦਗੀ ‘ਚ ਈ.ਵੀ.ਐਮ. ਦੀ ਦੂਜੀ ਰੈਂਡਮਾਈਜ਼ੇਸ਼ਨ ਮੁਕੰਮਲ

ਲੁਧਿਆਣਾ , 20 ਮਈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਦੂਜੇ ਗੇੜ ਦੀ ਰੈਂਡਮਾਈਜ਼ੇਸ਼ਨ ਕਰਵਾਈ ਗਈ।
ਇਹ ਅਭਿਆਸ ਜਨਰਲ ਅਬਜ਼ਰਵਰ ਦਿਵਿਆ ਮਿੱਤਲ, ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 2,921 ਪੋਲਿੰਗ ਬੂਥ ਬਣਾਏ ਜਾਣਗੇ, ਜਿਨ੍ਹਾਂ ‘ਤੇ ਇਸ ਵੰਡ ਦੀ ਗਿਣਤੀ ਦੇ ਆਧਾਰ ‘ਤੇ ਈ.ਵੀ.ਐਮਜ਼ ਦੇ ਨਾਲ-ਨਾਲ ਵੀ.ਵੀ.ਪੈਟ ਮਸ਼ੀਨਾਂ ਲਗਾਈਆਂ ਜਾਣਗੀਆਂ। ਅੱਜ ਪੋਲਿੰਗ ਬੂਥਾਂ ਦੀ ਗਿਣਤੀ ਦੇ ਬਰਾਬਰ ਈ.ਵੀ.ਐਮ. ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਰੈਂਡਮਾਈਜੇਸ਼ਨ ਕੀਤੀ ਗਈ ਅਤੇ ਵਾਧੂ ਕੰਟਰੋਲ ਯੂਨਿਟਾਂ, ਬੈਲਟ ਯੂਨਿਟਾਂ ਅਤੇ ਵੀ.ਵੀ. ਪੈਟ ਨੂੰ ਵੀ ਰਿਜ਼ਰਵ ਵਿੱਚ ਰੱਖਿਆ ਗਿਆ ਜਿਨ੍ਹਾਂ ਨੂੰ ਕਿਸੇ ਵੀ ਮਸ਼ੀਨ ਵਿੱਚ ਖਰਾਬੀ ਦੀ ਸਥਿਤੀ ਵਿੱਚ ਵਰਤਿਆ ਜਾ ਸਕਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਅੱਗੇ ਦੱਸਿਆ ਕਿ ਲੁਧਿਆਣਾ ਸੰਸਦੀ ਹਲਕੇ ਅਤੇ ਨੋਟਾ ਵਿੱਚ 43 ਉਮੀਦਵਾਰਾਂ ਦੇ ਨਾਮ ਅਤੇ ਚੋਣ ਨਿਸ਼ਾਨ ਤੈਅ ਕਰਨ ਤੋਂ ਪਹਿਲਾਂ ਈ.ਵੀ.ਐਮ. ਦੀ ਰੈਂਡਮਾਈਜੇਸ਼ਨ ਕੀਤੀ ਗਈ। ਰੈਂਡਮਾਈਜ਼ੇਸ਼ਨ ਤੋਂ ਬਾਅਦ ਅਲਾਟ ਕੀਤੇ ਗਏ ਨੰਬਰਾਂ ਦੇ ਆਧਾਰ ‘ਤੇ ਈ.ਵੀ.ਐਮਜ਼ ਨੂੰ ਪੋਲਿੰਗ ਬੂਥਾਂ ‘ਤੇ ਭੇਜਿਆ ਜਾਵੇਗਾ।
ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਈ.ਵੀ.ਐਮ. ਅਤੇ ਵੀ.ਵੀ. ਪੈਟ ਮਸ਼ੀਨਾਂ ਦੀ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਵੀ ਦਿਖਾਈ ਗਈ।