ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਲਸ ਪੋਲਿੀਓ ਮੁਹਿੰਮ ਨੂੰ ਸਫਲਤਾਪੂਰਵਕ ਚਲਾਉਣ ਲਈ ਸੀ.ਐਚ.ਸੀ. ਖੂਈਖੇੜਾ ਵਿਖੇ ਆਸ਼ਾ ਵਰਕਰਾਂ ਨੂੰ ਸਿਖਲਾਈ ਦਿੱਤੀ ਗਈ

ਫਾਜ਼ਿਲਕਾ , 19 ਫਰਵਰੀ | ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ: ਕਵਿਤਾ ਦੀਆਂ ਹਦਾਇਤਾਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖਰੇਖ ਹੇਠਪੋਲੀਓ ਬੂੰਦਾਂ ਪਿਲਾਈਆਂ ਜਾਣ ਦੀ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਚਲਾਉਣ ਲਈ ਸੀ.ਐਚ.ਸੀ. ਖੂਈਖੇੜਾ ਵਿਖੇ ਆਸ਼ਾ ਵਰਕਰਾਂ ਦੀ ਸਿਖਲਾਈ ਦਾਆਯੋਜਨ ਕੀਤਾ ਗਿਆ। ਇਸ ਮੌਕੇ ਬੀਈਈ ਸੁਸ਼ੀਲ ਕੁਮਾਰ, ਨਰਸਿੰਗ ਸਿਸਟਰਟੈਸੀ ਅਤੇ ਬਲਾਕ ਦੀਆਂ ਸਮੂਹ ਆਸ਼ਾ ਵਰਕਰਾਂ ਹਾਜ਼ਰ ਸਨ।

ਇਸ ਮੌਕੇ ਐਸ.ਐਮ. ਡਾ: ਗਾਂਧੀ ਨੇ ਦੱਸਿਆ ਕਿ 3 ਤੋਂ 5 ਮਾਰਚ2024 ਤੱਕ ਬਲਾਕ ਖੂਈਖੇੜਾ ਅਧੀਨ ਪੈਂਦੇ ਸਾਰੇ 57 ਪਿੰਡਾਂ, ਢਾਣੀਆਂ, ਭੱਠਿਆਂ, ਕਸਬੇ ਆਦਿ ਵਿੱਚ 0 ਤੋਂ 5 ਸਾਲ ਤੱਕ ਦੇ ਕਰੀਬ 28415 ਬੱਚਿਆਂ ਨੂੰ ਪੋਲੀਓਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣਲਈ ਬਲਾਕ ਖੂਈਖੇੜਾ ਵਿੱਚ 124 ਬੂਥਾਂ ਸਮੇਤ 248 ਟੀਮਾਂ ਦਾ ਗਠਨ ਕੀਤਾਗਿਆ ਹੈ। ਇਨ੍ਹਾਂ ਟੀਮਾਂ ਦੀ ਦੇਖਰੇਖ ਲਈ ਕੁੱਲ 26 ਸੁਪਰਵਾਈਜ਼ਰ ਨਿਯੁਕਤਕੀਤੇ ਗਏ ਸਨ।ਉਨ੍ਹਾਂ ਕਿਹਾ ਕਿ ਸਾਰੀਆਂ ਆਸ਼ਾ ਵਰਕਰਾਂ ਨੂੰ ਪੂਰੀ ਤਨਦੇਹੀ ਨਾਲਕੰਮ ਕਰਨਾ ਚਾਹੀਦਾ ਹੈ ਤਾਂ ਜੋ ਬਲਾਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂਵਾਂਝਾ ਨਾ ਰਹੇ।

ਬਲਾਕ ਐਜੂਕੇਟਰ ਸੁਸ਼ੀਲ ਕੁਮਾਰ ਬੇਗਾਂਵਾਲੀ ਨੇ ਦੱਸਿਆ ਕਿ ਪਹਿਲੇਦਿਨ 3 ਮਾਰਚ ਨੂੰ ਬਲਾਕ ਦੇ ਪਿੰਡਾਂ ਦੇ ਕੁੱਲ 124 ਬੂਥਾਂਤੇ ਜਾ ਕੇ ਪੋਲੀਓ ਬੂੰਦਾਂਪਿਲਾਈਆਂ ਜਾਣਗੀਆਂ | ਉਸ ਦਿਨ ਪਿੱਛੇ ਰਹਿ ਗਏ ਬੱਚਿਆਂ ਨੂੰ 4 ਅਤੇ 5 ਮਾਰਚ ਨੂੰ 248 ਟੀਮਾਂ ਵੱਲੋਂ ਘਰਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂਜਾਣਗੀਆਂ। ਇਸ ਦੇ ਨਾਲ ਹੀ ਮਜ਼ਦੂਰਾਂ ਦੇ ਬੱਚਿਆਂ ਲਈ ਮੋਬਾਈਲ ਟੀਮਾਂ, ਉੱਚਜੋਖਮ ਵਾਲੇ ਖੇਤਰਾਂ ਲਈ ਅੱਠ ਟੀਮਾਂ ਅਤੇ ਆਵਾਜਾਈ ਪੁਆਇੰਟਾਂ ਲਈ ਅੱਠਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬਲਾਕਦੇ ਕੁੱਲ 583 ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

About The Author

error: Content is protected !!