ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਵਿਰੁੱਧ ਪਟੀਸ਼ਨ ‘ਤੇ 6 ਨਵੰਬਰ ਨੂੰ ਸੁਣਵਾਈ
ਪੰਜਾਬ, 31 ਅਕਤੂਬਰ | ਪੰਜਾਬ ਦੇ ਮੌਜੂਦਾ ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਖ਼ਿਲਾਫ਼ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਪੰਜਾਬ ਦੇ ਸਾਬਕਾ ਡੀਜੀਪੀ ਵੀਰੇਸ਼ ਕੁਮਾਰ ਭਾਵਰਾ ਨੇ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਵੀ ਹੋਣੀ ਸੀ ਪਰ ਮਾਮਲੇ ਦੀ ਸੁਣਵਾਈ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ।
1987 ਬੈਚ ਦੇ ਆਈਪੀਐਸ ਭਾਵਰਾ ਨੂੰ ਪਿਛਲੇ ਸਾਲ ਡੀਜੀਪੀ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਸੀ ਪਰ ਉਨ੍ਹਾਂ ਨੂੰ ਹਟਾ ਕੇ ਉਨ੍ਹਾਂ ਦੇ ਜੂਨੀਅਰ ਗੌਰਵ ਯਾਦਵ ਨੂੰ ਡੀਜੀਪੀ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ ਪਟੀਸ਼ਨ ‘ਚ ਕਿਹਾ ਹੈ ਕਿ ਗੌਰਵ ਯਾਦਵ ਦੀ ਨਿਯੁਕਤੀ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐੱਸ.ਸੀ.) ਦੀ ਪ੍ਰਕਿਰਿਆ ਅਨੁਸਾਰ ਨਹੀਂ ਕੀਤੀ ਗਈ ਹੈ। ਭਾਵਰਾ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੇਲੇ ਜਨਵਰੀ 2022 ਵਿਚ ਡੀਜੀਪੀ ਨਿਯੁਕਤ ਕੀਤਾ ਗਿਆ ਸੀ, ਪਰ 6 ਮਹੀਨਿਆਂ ਬਾਅਦ ਉਨ੍ਹਾਂ ਨੂੰ ਹਟਾ ਕੇ ਗੌਰਵ ਯਾਦਵ ਨੂੰ ਡੀਜੀਪੀ ਨਿਯੁਕਤ ਕੀਤਾ ਗਿਆ ਸੀ।