ਦੋ ਸਾਲ ਤੋਂ ਘੱਟ ਸਮੇਂ ’ਚ ਪੰਜਾਬ ਸਰਕਾਰ ਨੇ ਲੋਕ ਹਿੱਤ ’ਚ ਕੀਤੇ ਬਿਹਤਰੀਨ ਕਾਰਜ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 11 ਫਰਵਰੀ | ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਪ੍ਰੈਲ 2024 ’ਚ ਦੋ ਸਾਲ ਪੂਰੇ ਹੋਣਗੇ, ਪਰੰਤੂ ਇੰਨੇ ਘੱਟ ਸਮੇਂ ਵਿਚ ਪੰਜਾਬ ਸਰਕਾਰ ਨੇ ਲੋਕ ਹਿੱਤ ਵਿਚ ਉਹ ਕਰਕੇ ਦਿਖਾਇਆ ਹੈ ਜੋ ਕਿ ਪੁਰਾਣੀ ਸਰਕਾਰਾਂ ਕਦੇ ਸੋਚ ਵੀ ਨਹੀਂ ਪਾਈਆਂ। ਇਹੀ ਕਾਰਨ ਹੈ ਕਿ ਅੱਜ ਪੂਰੇ ਸੂਬੇ ਵਿਚ ਭਗਵੰਤ ਸਿੰਘ ਮਾਨ ਨੂੰ ਲੋਕ ਇੰਨਾ ਪਿਆਰ ਕਰਦੇ ਹਨ। ਉਹ ਵਾਰਡ ਨੰਬਰ 9 ਵਿਚ ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।

          ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਜਿਥੇ-ਜਿਥੇ ਟਿਊਬਵੈਲ ਖਰਾਬ ਹੋਣ ਕਾਰਨ ਪਾਣੀ ਦੀ ਸਮੱਸਿਆ ਆਈ, ਉਥੇ ਟਿਊਬਵੈਲ ਨੂੰ ਦੁਬਾਰਾ ਬੋਰ ਕਰਵਾ ਕੇ ਉਸ ਨੂੰ ਚਾਲੂ ਹਾਲਤ ਵਿਚ ਕੀਤਾ ਗਿਆ, ਤਾਂ ਜੋ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਪਹਿਲੇ ਡੇਢ ਸਾਲ ਵਿਚ ਕਿਸੀ ਨਗਰ ਨਿਗਮ ਨੇ ਇੰਨੇ ਵਿਕਾਸ ਕਾਰਜ ਨਹੀਂ ਕਰਵਾਏ ਜਿੰਨੇ ਹੁਸ਼ਿਆਰਪੁਰ ਨਗਰ ਨਿਗਮ ਵਿਚ ਹੋ ਰਹੇ ਹਨ। 31 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਬਜਵਾੜਾ ਵਿਚ ਸੀਵਰੇਜ਼ ਲਾਈਨ ਪਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਸੀਵਰੇਜ਼ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਲਈ ਪੂਰੇ ਪੰਜਾਬ ਵਿਚ ’ ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਂਪ ਲਗਾ ਕੇ ਲੋਕਾਂ ਦੇ ਘਰਾਂ ਨੇੜੇ ਉਨ੍ਹਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜੋ ਕਿ ਕਿਸੇ ਨੇ ਸੋਚਿਆ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਲੋਕ ਹਿੱਤ ਨੂੰ ਲੈ ਕੇ ਸਰਕਾਰ ਦੀ ਪਹਿਲੇ ਦਿਨ ਤੋਂ ਹੀ ਪਾਲਿਸੀ ਕਲੀਅਰ ਸੀ ਅਤੇ ਪੂਰੇ ਸੂਬੇ ਵਿਚ ਉਸੇ ਪਾਲਿਸੀ ਦੇ ਹਿਸਾਬ ਨਾਲ ਲੋਕਾਂ ਦੀ ਸੇਵਾ ਲਈ ਪੰਜਾਬ ਸਰਕਾਰ ਦਿਨ-ਰਾਤ ਕੰਮ ਕਰ ਰਹੀ ਹੈ। ਇਸ ਮੌਕੇ ਮੁਖੀ ਰਾਮ, ਕੌਂਸਲਰ ਬਖਸ਼ੀਸ਼ ਕੌਰ, ਨਕਸ਼ ਤੋਂ ਇਲਾਵਾ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।

About The Author

You may have missed