ਮਲੇਰੀਏ ਅਤੇ ਡੇਂਗੂ ਦੇ ਸ਼ੀਜਨ ਦੇ ਅਗੇਤੇ ਪ੍ਰਬੰਧਾਂ ਨੂੰ ਦੇਖਦਿਆਂ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਦੀ ਹੋਈ ਮੀਟਿੰਗ ਡੇਂਗੂ ਅਤੇ ਮਲੇਰੀਏ ਵਿਰੋਧੀ ਗਤੀਵਿਧੀਆਂ ਤੇਜ਼ ਕੀਤੀਆਂ ਜਾਣ: ਡਾ ਕਵਿਤਾ ਸਿੰਘ

ਫਾਜ਼ਿਲਕਾ , 11 ਜੂਨ | ਡੇਂਗੂ ਅਤੇ ਮਲੇਰੀਆ ਦੇ ਸੀਜ਼ਨ ਲਈਅਗੇਤੇ ਪ਼੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰਕੱਕੜ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂਅਤੇ ਮਲਟੀਪਰਪਜ਼ ਹੈਲਥ ਵਰਕਰਾਂ ਦੀ ਮੀਟਿੰਗ ਸਿਵਲ ਸਰਜਨ ਦਫ਼ਤਰ ਵਿਖੇਡਾ. ਕਵਿਤਾ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਐਪੀਡਮੈਲੋਜਿਸਟ ਡਾਸੁਨੀਤਾ ਕੰਬੋਜ਼ਦਿਵੇਸ਼ ਕੁਮਾਰ ਬੀਈਈ, ਵਿਜੇ ਕੁਮਾਰ ਮਲਟੀਪਰਪਜ਼ ਹੈਲਥਸੁਪਰਵਾਈਜ਼ਰ, ਰਵਿੰਦਰ ਸ਼ਰਮਾ, ਸੁਖਜਿੰਦਰ ਸਿੰਘ, ਟਹਿਲ ਸਿੰਘ, ਸੁਮਨਕੁਮਾਰ, ਰਾਜ ਕੁਮਾਰ ਅਤੇ ਕੰਵਲਜੀਤ ਬਰਾੜ ਹਾਜ਼ਰ ਸਨ।

 ਡਾ.  ਕਵਿਤਾ ਸਿੰਘ ਨੇ ਸਮੂਹ ਹਾਜ਼ਰੀਨ ਨੂੰ ਹਦਾਇਤਾਂ ਜਾਰੀਕਰਦਿਆਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਦੇ ਸ਼ੀਜ਼ਨ ਨੂੰ ਦੇਖਦੇ ਹੋਏ  ਗਤੀਵਿਧੀਆਂ ਤੇਜ਼ ਕੀਤੀਆਂ ਜਾਣ ਅਤੇ ਹਰ ਸ਼ੱਕੀ ਮਰੀਜ਼ ਦਾ ਖੂਨ ਟੈਸਟ ਕੀਤਾਜਾਵੇ। ਮਰੀਜ਼ ਦਾ ਪੂਰਾ ਨਾਮ, ਪਤਾ, ਸੰਪਰਕ ਨੰਬਰ, ਮੋਬਾਇਲ ਨੰਬਰ ਲਿਖਣੇਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਡੇਂਗੂ, ਮਲੇਰੀਏ ਅਤੇ ਤੰਬਾਕੂ ਐਕਟਸਬੰਧੀ ਜਨਤਕ ਥਾਵਾਂ, ਸਿਹਤ ਸੰਸਥਾਵਾਂ ਅਤੇ ਸਕੂਲਾਂ ਵਿੱਚ ਬੱਚਿਆਂ ਅਤੇਅਧਿਆਪਿਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਮੌਕੇ ਕੋਟਪਾ ਐਕਟ2003, ਵਾਟਰ ਸੈਂਪਲਿੰਗ, ਆਈ.ਡੀ.ਐਸ.ਪੀ. ਰਿਪੋਰਟਾਂ ਬਾਰੇ ਵਿਚਾਰ ਵਿਟਾਂਦਰਾ ਕੀਤਾਗਿਆ। ਇਸ ਤੋਂ ਇਲਾਵਾ ਗਰਮੀ ਸੀਜ਼ਨ ਜਾਂ ਬਾਰਸ਼ਾਂ ਵਿੱਚ ਫੈਲਣ ਵਾਲੀਆਂਬਿਮਾਰੀਆਂ ਸਬੰਧੀ ਵੀ ਜਾਗਰੂਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਦੇ ਨਾਲ ਸ਼ੁੱਕਰਵਾਰ ਨੂੰ ਲੋਕਾਂ ਨੂੰ ਡਰਾਈ ਡੇ ਬਾਰੇ ਜਾਗਰੂਕ ਕੀਤਾਜਾਵੇ।

About The Author