ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਫਰਜ਼-ਵਿਧਾਇਕ ਬੁੱਧ ਰਾਮ

ਮਾਨਸਾ , 25 ਜਨਵਰੀ | ਸ਼ਹੀਦ ਕੌਮ ਤੇ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਹਿਤ ਵਿਚ ਹੋਈਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਫਰਜ਼ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਹਾਕਮ ਵਾਲਾ ਵਿਖੇ ਸ਼ਹੀਦ ਪ੍ਰਭਜੀਤ ਸਿੰਘ ਦੀ ਯਾਦ ਵਿੱਚ ਬਣਾਏ ਸ਼ਹੀਦੀ ਗੇਟ ਦਾ ਉਦਘਾਟਨ ਕਰਨ ਮੌਕੇ ਕੀਤਾ ।
ਉਨ੍ਹਾਂ ਦੱਸਿਆ ਕਿ ਪਿੰਡ ਹਾਕਮ ਵਾਲਾ ਦਾ ਜੰਮਪਲ ਸ਼ਹੀਦ ਪ੍ਰਭਜੀਤ ਸਿੰਘ 2021 ਵਿੱਚ ਦੇਸ਼ ਦੀ ਰਾਖੀ ਕਰਦਿਆਂ ਸਰਹੱਦ ’ਤੇ ਸ਼ਹਾਦਤ ਪ੍ਰਾਪਤ ਕਰ ਗਿਆ ਸੀ। ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਸੀ ਕਿ ਸ਼ਹਾਦਤ ਪ੍ਰਾਪਤ ਕਰਨ ਵਾਲਿਆਂ ਦੀ ਸਦੀਵੀ ਯਾਦ ਬਣਾਈ ਰੱਖਣ ਲਈ ਪਿੰਡਾਂ ਵਿੱਚ ਸ਼ਹੀਦੀ ਗੇਟ ਬਣਾਏ ਜਾਣਗੇ। ਇਸ ਮੌਕੇ ਵਿਧਾਇਕ ਬੁੱਧ ਰਾਮ ਨੇ ਸ਼ਹੀਦ ਪ੍ਰਭਜੀਤ ਸਿੰਘ ਦੇ ਪਿਤਾ ਜਗਪਾਲ ਸਿੰਘ ਅਤੇ ਮਾਤਾ ਮੇਲੋ ਕੌਰ ਨੂੰ ਸਨਮਾਨ ਵਜੋਂ ਲੋਈ ਭੇਂਟ ਕੀਤੀ।
ਇਸ ਮੌਕੇ ਸਰਪੰਚ ਪਲਵਿੰਦਰ ਸਿੰਘ, ਪਾਲਾ ਸਿੰਘ, ਸ਼ਿੰਦਰ ਕੌਰ, ਰਾਜਵਿੰਦਰ ਸਿੰਘ, ਬਲਜਿੰਦਰ ਸਿੰਘ, ਬਾਦਲ ਸਿੰਘ, ਸਮੂਹ ਪੰਚਾਇਤ ਮੈਂਬਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਸ਼ੇਰਖਾਂ ਵਾਲਾ, ਰਾਜਵਿੰਦਰ ਸਿੰਘ, ਦਰਸ਼ਨ ਘਾਰੂ, ਰਣਜੀਤ ਸਿੰਘ ਚੇਅਰਮੈਨ, ਮਾਰਕੀਟ ਕਮੇਟੀ ਬੋਹਾ, ਨੈਬ ਸਿੰਘ, ਪ੍ਰਧਾਨ ਟਰੱਕ ਯੂਨੀਅਨ ਬੋਹਾ, ਸੰਤੋਖ ਸਾਗਰ, ਗੁਰਦਰਸ਼ਨ ਸਿੰਘ ਪਟਵਾਰੀ, ਮਨਮੋਹਨ ਸਿੰਘ ਪੰਚਾਇਤ ਸੈਕਟਰੀ ਤੋਂ ਇਲਾਵਾ ਪਿੰਡ ਨਿਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

About The Author

You may have missed