ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ ਹੁਣ 29 ਫਰਵਰੀ ਨੂੰ-ਡਿਪਟੀ ਕਮਿਸ਼ਨਰ

ਮਾਨਸਾ , 21 ਫਰਵਰੀ | ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਦੇ ਉਲੀਕੇ ਗਏ ਸਮਾਗਮਾਂ ਤਹਿਤ ਪੰਜਾਬ ਦੇ 8 ਜ਼ਿਲਿ੍ਹਆਂ (ਪਟਿਆਲਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ) ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਹੁਣ 29 ਫਰਵਰੀ ਨੂੰ ਸੰਗਰੂਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਮਿਲਣੀ 16 ਫਰਵਰੀ ਨੂੰ ਉਕਤ ਸਥਾਨ ਉੱਤੇ ਹੋਣੀ ਸੀ, ਪਰ ਹੁਣ ਇਹ ਪ੍ਰੋਗਰਾਮ ਪ੍ਰਬੰਧਕੀ ਕਾਰਨਾਂ ਕਰਕੇ 29 ਫਰਵਰੀ ਨੂੰ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਮਿਲਣੀ ਸਮਾਰੋਹ ਵਾਲੇ ਸਥਾਨ ਉੱਤੇ ਹੀ ਰਜਿਸਟ੍ਰੇਸ਼ਨ ਕਾਊਂਟਰ ਲਗਾਏ ਜਾਣਗੇ।

About The Author