ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ 16 ਫਰਵਰੀ ਨੂੰ ਹੋਵੇਗਾ – ਡਿਪਟੀ ਕਮਿਸ਼ਨਰ

ਪਟਿਆਲਾ , 12 ਫਰਵਰੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਪੰਜਾਬ ਦੇ 8 ਜ਼ਿਲ੍ਹਿਆਂ (ਪਟਿਆਲਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ) ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 16 ਫਰਵਰੀ ਨੂੰ ਸਵੇਰੇ 11 ਵਜੇ ਸਪੈਂਗਲ ਸਟੋਨ ਧੂਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸੂਬੇ ਵਿੱਚ ਪੰਜਾਬੀ ਐਨ.ਆਰ.ਆਈਜ਼ ਮਿਲਣੀ ਸਮਾਗਮਾਂ ਦਾ ਆਗਾਜ਼ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੀਤੀ 3 ਫਰਵਰੀ ਨੂੰ ਚਮਰੋੜ (ਮਿੰਨੀ ਗੋਆ) ਪਠਾਨਕੋਟ ਤੋਂ ਕੀਤਾ ਗਿਆ ਸੀ ਜਿਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਅਜਿਹਾ ਹੀ ਮਿਲਣੀ ਸਮਾਰੋਹ ਸਫ਼ਲਤਾ ਨਾਲ ਕਰਵਾਇਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਉਦੇਸ਼ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਢੁਕਵਾਂ ਹੱਲ ਕਰਨਾ ਹੈ।
ਡਿਪਟੀ ਕਮਿਸ਼ਨਰ ਨੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਮਿਲਣੀ ਸਮਾਰੋਹ ਵਾਲੇ ਸਥਾਨ ਉੱਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇ।

About The Author

You may have missed