ਸਰਕਾਰ ਦੀਆਂ ਉਮੀਦਾਂ ‘ਤੇ ਖਰ੍ਹੇ ਉਤਰ ਰਹੇ ਹਨ ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ- ਡਿਪਟੀ ਕਮਿਸ਼ਨਰ

ਫਾਜ਼ਿਲਕਾ , 5 ਜਨਵਰੀ | ਫਾਜ਼ਿਲਕਾ ਜ਼ਿਲ੍ਹੇ ਵਿੱਚ ਸਾਲ 2023 ਵਿੱਚ ਬਣੇ ਆਮ ਆਦਮੀਕਲੀਨਿਕ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਆਮਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂਤੇ ਖਰ੍ਹੇ ਉਤਰ ਰਹੇ ਹਨ ਕਲੀਨਿਕਵਿਖੇ ਡਾਕਟਰੀ ਸਲਾਹ ਦੇ ਨਾਲਨਾਲ ਟੈਸਟ ਆਦਿ ਮੁਫ਼ਤ ਕੀਤੇ ਜਾ ਰਹੇ ਹਨ

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਆਮ ਆਦਮੀਕਲੀਨਿਕ ਦੀ ਸਾਲਾਨਾ ਕਾਰਗੁਜ਼ਾਰੀ ਦਾ ਅੰਕੜਾ ਜਾਰੀ ਕਰਦਿਆਂ ਦੱਸਿਆ ਕਿਸਰਕਾਰ ਵੱਲੋਂ ਸਾਲ 2023 ਵਿੱਚ ਕੁੱਲ 23 ਆਮ ਆਦਮੀ ਕਲੀਨਿਕ ਖੋਲ੍ਹੇ ਗਏਉਨ੍ਹਾਂ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂਤੇ ਤਸੱਲੀ ਦਾਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਨੇ ਜਿਸ ਮਕਸਦ ਲਈ ਆਮ ਆਦਮੀਕਲੀਨਿਕ ਖੋਲ੍ਹੇ ਸਨ, ਉਸ ਨੂੰ ਪੂਰਾ ਕਰਨ ਕਾਮਯਾਬ ਹੋਈ ਹੈ, ਜਿੱਥੇ ਲੋਕਾਂ ਨੂੰਉਨ੍ਹਾਂ ਦੇ ਘਰ ਦੇ ਨੇੜੇ ਹੀ ਚੰਗੀ ਸਿਹਤ ਸਹੂਲਤ ਦੇ ਨਾਲ-ਨਾਲ ਮੁਫ਼ਤ ਦਵਾਈਆਂਅਤੇ ਟੈਸਟਿੰਗ ਦੀ ਸਹੂਲਤ ਵੀ ਮਿਲ ਰਹੀ ਹੈ

ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 23 ਆਮ ਆਦਮੀਕਲੀਨਿਕ ਚੱਲ ਰਹੇ ਹਨ, ਜਿਨ੍ਹਾਂ ਵਿੱਚੋਂ 21 ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਵੱਲੋਂ ਜਨਵਰੀ ਵਿੱਚ ਸ਼ੁਰੂ ਕੀਤੇ ਗਏ ਸਨ ਜਿਨ੍ਹਾਂ ਵਿੱਚ ਡਾਕਟਰ, ਫਾਰਮੇਸੀਅਫ਼ਸਰ ਅਤੇ ਕਲੀਨਿਕਲ ਸਹਾਇਕ ਨਿਯੁਕਤ ਕੀਤੇ ਗਏ ਹਨ ਸ਼ੁਰੂਆਤੀ ਦੌਰ ਹੀ ਲੋਕਾਂ ਕਲੀਨਿਕਤੇ ਭਰੋਸਾ ਪੈਦਾ ਹੋਣਾ ਸ਼ੁਰੂ ਹੋ ਗਿਆ ਹੈਨਵੇਂ ਖੋਲ੍ਹੇ ਗਏਕਲੀਨਿਕ ਸਿਰਫ ਇਕ ਸਾਲ 2 ਲੱਖ 40 ਹਜ਼ਾਰ 646 ਮਰੀਜ਼ਾਂ ਦੀ ਜਾਂਚਕੀਤੀ ਗਈ ਜਿਨ੍ਹਾਂ ਵਿੱਚੋਂ 44 ਹਜ਼ਾਰ 251 ਲੋਕਾਂ ਦੇ ਟੈਸਟ ਮੁਫ਼ਤ ਕੀਤੇ ਗਏਹਨ

                ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮਰੀਜ਼ਾਂ ਲਈ ਦਵਾਈਆਂ ਅਤੇ ਜ਼ਰੂਰੀਵਸਤਾਂ ਦੀ ਕੋਈ ਘਾਟ ਨਹੀਂ ਹੈ ਅਤੇ ਸਿਹਤ ਵਿਭਾਗ ਦੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧਲੋਕ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ ਉਨ੍ਹਾਂ ਕਿਹਾ ਕਿ ਸਰਕਾਰ ਪੁਰਜੋਰ ਕੋਸ਼ਿਸ਼ ਕਰ ਰਹੀ ਹੈ ਕਿ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦਿੱਤੀਆਂ ਜਾਣ ਤਾਂ ਜੋਲੋਕਾਂ ਨੂੰ ਛੋਟੀਆਂਮੋਟੀਆਂ ਸਮੱਸਿਆਵਾਂ ਲਈ ਸਿਵਲ ਹਸਪਤਾਲ ਜਾਂ ਪ੍ਰਾਈਵੇਟਹਸਪਤਾਲ ਨਾ ਜਾਣਾ ਪਵੇ ਸਗੋਂ ਉਹ ਆਪਣੇ ਨਜ਼ਦੀਕੀ ਕਲੀਨਿਕਤੇ ਹੀ ਮੈਡੀਕਲਟੈਸਟ ਅਤੇ ਦਵਾਈਆਂ ਪ੍ਰਾਪਤ ਕਰ ਸਕਣ

 

About The Author