22 ਜੂਨ ਨੂੰ ਡਰੋਨ ਕੈਮਰਾ ਚਲਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਹੁਸ਼ਿਆਰਪੁਰ , 21 ਜੂਨ | ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 22 ਜੂਨ 2024 ਨੂੰ ਜੈਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ, ਜਲੰਧਰ-ਫਗਵਾੜਾ ਰੋਡ ਬਾਈਪਾਸ, ਹੁਸ਼ਿਆਰਪੁਰ ਦੇ ਆਲੇ-ਦੁਆਲੇ ਬਿਨਾਂ ਮਨਜ਼ੂਰੀ ਤੋਂ ਡਰੋਨ ਕੈਮਰਾ ਚਲਾਉਣ/ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਪੁਲਿਸ ਕਪਤਾਨ ਹੁਸ਼ਿਆਰਪੁਰ ਨੇ ਆਪਣੇ ਦਫ਼ਤਰ ਦੇ ਪੱਤਰ  ਰਾਹੀਂ ਲਿਖਿਆ ਹੈ ਕਿ ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਦੀ 22 ਜੂਨ ਨੂੰ ਜੈਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ, ਜਲੰਧਰ-ਫਗਵਾੜਾ ਰੋਡ ਬਾਈਪਾਸ, ਹੁਸ਼ਿਆਰਪੁਰ ਵਿਖੇ ਆਮਦ ਦੇ ਸਬੰਧ ਵਿਚ ਸੁਰੱਖਿਆ ਦੇ ਮੱਦੇਨਜ਼ਰ ਜੈਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ, ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦੇ ਆਲੇ-ਦੁਆਲੇ ਦੇ ਏਰੀਏ ਵਿਚ ਡਰੋਨ ਉਡਾਉਣ ’ਤੇ ਪਾਬੰਦੀ ਲਗਾਉਣ ਲਈ ਬੇਨਤੀ ਕੀਤੀ ਗਈ ਸੀ। ਇਹ ਹੁਕਮ 22 ਜੂਨ 2024 ਲਈ ਲਾਗੂ ਰਹੇਗਾ।

About The Author

You may have missed