ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤੇ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਕਾਰਵਾਈ ਸ਼ੁਰੂ

ਅਬੋਹਰ , 19 ਫਰਵਰੀ | ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਨੂੰ ਚੇਤਾਵਨੀਦਿੱਤੀ ਹੈ। ਉਹਨਾਂ ਦੇ ਆਦੇਸ਼ਾਂ ਤੇ ਨਗਰ ਨਿਗਮ ਦੀ ਟੀਮ ਵੱਲੋਂਸ਼ਹਿਰ ਦੇ ਵੱਖਵੱਖ ਬਾਜ਼ਾਰਾਂ ਵਿੱਚ ਦੁਕਾਨਾਂ ਤੇ ਜਾ ਕੇ ਚੈਕਿੰਗਕੀਤੀ ਗਈ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਵੀਅਪੀਲ ਕੀਤੀ ਹੈ ਕਿ ਉਹ ਪਤੰਗਬਾਜ਼ੀ ਲਈ ਚਾਈਨਾ ਡੋਰ ਦੀਵਰਤੋਂ ਨਾ ਕਰਨ ਕਿਉਂਕਿ ਇਸ ਨਾਲ ਬਹੁਤ ਸਾਰੇ ਹਾਦਸੇ ਵਾਪਰਜਾਂਦੇ ਹਨ ਅਤੇ ਇਹ ਪੰਛੀਆਂ ਲਈ ਵੀ ਘਾਤਕ ਹੈ। ਉਹਨਾਂ ਨੇਕਿਹਾ ਕਿ ਜੋ ਕੋਈ ਵੀ ਨਿਯਮਾਂ ਦੇ ਉਲਟ ਜਾ ਕੇ ਚਾਈਨਾ ਡੋਰ ਦੀਵਿਕਰੀ ਜਾਂ ਵਰਤੋਂ ਕਰੇਗਾ ਉਸ ਦੇ ਖਿਲਾਫ ਕਾਰਵਾਈ ਕੀਤੀਜਾਵੇਗੀ। ਉਨਾਂ ਨੇ ਨਗਰ ਕੌਂਸਲਾਂ ਨੂੰ ਵੀ ਹਦਾਇਤ ਕੀਤੀ ਹੈ ਕਿਨਿਯਮਿਤ ਤੌਰ ਤੇ ਬਾਜ਼ਾਰਾਂ ਵਿੱਚ ਚੈਕਿੰਗ ਕੀਤੀ ਜਾਵੇ ਅਤੇ ਜੇਕਰਕੋਈ ਪ੍ਰਤਿਬੰਦਿਤ ਚਾਈਨਾ ਡੋਰ ਦੀ ਵਿਕਰੀ ਕਰਦਾ ਪਾਇਆਜਾਵੇ ਤਾਂ ਉਸ ਦੇ ਖਿਲਾਫ ਕਾਨੂੰਨ ਅਨੁਸਾਰ ਸਖਤ ਤੋਂ ਸਖਤਕਾਰਵਾਈ ਕੀਤੀ ਜਾਵੇ।

About The Author

You may have missed