ਡਾ: ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ -ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਸੰਵਿਧਾਨ ਨਿਰਮਾਤਾ ਨੂੰ ਕੀਤਾ ਨਮਨ

ਫਾਜ਼ਿਲਕਾ , 14 ਅਪ੍ਰੈਲ |  ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਜੀ ਦੇ ਜਨਮਦਿਨ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਜ਼ਿਲ੍ਹਾ ਪੱਧਰੀ ਸਮਾਗਮਹੋਇਆ ਜਿੱਥੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਦੀ ਅਗਵਾਈਵਿਚ ਜੁਗ ਪਲਟਾਊ ਸਖਸ਼ੀਅਤ ਬਾਬਾ ਸਾਹਿਬ ਨੂੰ ਨਮਨ ਕੀਤਾ ਗਿਆ

ਇਸ ਮੌਕੇ ਡਾ: ਭੀਮ ਰਾਓ ਅੰਬੇਦਕਰ ਜੀ ਵੱਲੋਂ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰਦੇ ਸੰਵਿਧਾਨ ਨਿਰਮਾਣ ਵਿਚ ਪਾਏ ਵਿਲੱਖਣ ਤੇ ਵੱਢਮੁੱਲੇ ਯੋਗਦਾਨ ਲਈ ਉਨ੍ਹਾਂ ਨੂੰਯਾਦ ਕਰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਉਨ੍ਹਾਂ ਦਾਲਿਖਿਆ ਸੰਵਿਧਾਨ ਸਾਡਾ ਮਾਰਗਦਰਸ਼ਕ ਹੈ ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਦੇਲਿਖੇ ਸੰਵਿਧਾਨ ਵਿਚ ਦਰਜ ਕਦਰਾਂ ਕੀਮਤਾਂ ਦਾ ਸਨਮਾਨ ਕਰਨਾ ਚਾਹੀਦਾ ਹੈਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਨੇ ਸਾਰੇ ਭੇਦਭਾਵ ਖਤਮ ਕਰਕੇ ਸਭ ਨੂੰ ਬਰਾਬਰੀਦੇ ਮੌਕੇ ਦੇਣ ਵਾਲਾ ਸੰਵਿਧਾਨ ਘੜਿਆ ਸੀ ਅਤੇ ਸਾਨੂੰ ਉਨ੍ਹਾਂ ਤੋਂ ਪ੍ਰੇਰਣਾ ਲੈ ਕੇ ਦੇਸ਼ਲਈ ਕੰਮ ਕਰਨਾ ਚਾਹੀਦਾ ਹੈ ਅਤੇ ਸਮਾਜ ਵਿਚ ਸਿੱਖਿਆ ਦੇ ਪਸਾਰ ਵਿਚਯੋਗਦਾਨ ਪਾਉਣਾ ਚਾਹੀਦਾ ਹੈ

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸੰਵਿਧਾਨ ਵਿਚ ਡਾ: ਭੀਮ ਰਾਓਅੰਬੇਦਕਰ ਜੀ ਨੇ ਸਾਨੂੰ ਵੋਟ ਦਾ ਹੱਕ ਦਿੱਤਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਲੋਕਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਇਸ ਲਈ ਹਰੇਕ ਨਾਗਰਿਕ ਆਪਣੇ ਵੋਟਹੱਕ ਦਾ ਇਸਤੇਮਾਲ ਜਰੂਰ ਕਰੇ

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਡਾ: ਭੀਮ ਰਾਓਅੰਬੇਦਕਰ ਜੀ ਵੱਲੋਂ ਦੇਸ਼ ਦੇ ਸੰਵਿਧਾਨ ਨਿਰਮਾਣ ਰਾਹੀਂ ਸਾਨੂੰ ਸਭ ਨੂੰ ਹੱਕ ਦਿੱਤੇਗਏ ਹਨ ਅਤੇ ਉੱਥੇ ਹੀ ਅੱਜ ਉਨ੍ਹਾਂ ਦੇ ਜਨਮ ਦਿਨ ਮੌਕੇ ਸਾਨੂੰ ਆਪਣੇ ਹੱਕ ਮਾਨਣਦੇ ਨਾਲ ਨਾਲ ਦੇਸ਼ ਅਤੇ ਸਮਾਜ ਪ੍ਰਤੀ ਆਪਣੇ ਫਰਜਾਂ ਨੂੰ ਵੀ ਯਾਦ ਰੱਖਣਾ ਚਾਹੀਦਾਹੈ

                ਇਸ ਮੌਕੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀਅਸੋਕ ਕੁਮਾਰ ਨੇ ਡਾ: ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਬਾਰੇ ਜਾਣਕਾਰੀਦਿੱਤੀ ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਮਨਜੀਤ ਸਿੰਘਜ਼ਿਲ੍ਹਾ ਲੋਕਸੰਪਰਕ ਅਫ਼ਸਰ ਭੁਪਿੰਦਰ ਸਿੰਘ ਬਰਾੜ, ਸੁਪਰਡੈਂਟ ਪ੍ਰਦੀਪ ਗੱਖੜ ਅਤੇ ਵੱਖ ਵੱਖਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ

About The Author