ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 03 ਸਕੂਲੀ ਬੱਸਾਂ ਦੇ ਚਲਾਣ

ਮਾਨਸਾ , 02 ਅਪ੍ਰੈਲ | ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਐਲਪਾਈਨ ਪਬਲਿਕ ਸਕੂਲ ਮਾਨਸਾ ਵਿਖੇ ਬੱਸਾਂ ਦੀ ਚੈਕਿੰਗ ਕੀਤੀ ਗਈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 03 ਬੱਸਾਂ ਦੇ ਚਲਾਣ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਉਹ ਇਕ ਹਫ਼ਤੇ ਦੇ ਅੰਦਰ ਅੰਦਰ ਆਪਣੇ ਦਸਤਾਵੇਜ਼ ਪੂਰੇ ਕਰਨ।
ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ, ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੈਨ ਵਿਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹਿਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਵੀ ਸਕੂਲ ਵੈਨਾਂ ਅੰਦਰ ਇੰਨ੍ਹਾਂ ਸਹੂਲਤਾਂ ਦੀ ਨਜ਼ਰਸਾਨੀ ਕਰਨ ਅਤੇ ਕਿਸੇ ਪ੍ਰਕਾਰ ਦੀ ਕਮੀ ਹੋਣ ’ਤੇ ਸਬੰਧਤ ਸਕੂਲ ਦੇ ਧਿਆਨ ਵਿਚ ਲਿਆਉਣ।
ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਦਫਤਰ ਤੋ ਸ੍ਰੀ ਰਾਜਿੰਦਰ ਕੁਮਾਰ ਵਰਮਾ, ਜਿਲ੍ਹਾ ਸਿੱਖਿਆ ਦਫਤਰ ਤੋ ਸ੍ਰੀ ਗੁਰਜੰਟ ਸਿੰਘ, ਪੁਲਿਸ ਵਿਭਾਗ ਤੋਂ ਸੁਰੇਸ਼ ਕੁਮਾਰ ਏ ਐਸ ਆਈ ਟਰੈਫਿਕ ਇੰਚਾਰਜ ਮੌਜੂਦ ਸਨ।

About The Author

You may have missed