ਵੋਟਰ ਹੈਲਪਲਾਈਨ ਐੱਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰਨ – ਵਧੀਕ ਜ਼ਿਲ੍ਹਾ ਚੋਣ ਅਫ਼ਸਰ
ਫਾਜ਼ਿਲਕਾ , 1 ਅਪ੍ਰੈਲ | ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ- ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜਿਲ਼ਕਾ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚਲਾਈ ਵੋਟਰ ਹੈਲਪਲਾਈਨ ਐੱਪ ਬਹੁਤ ਲਾਹੇਵੰਦ ਸਿੱਧ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਵੋਟਰਾਂ ਵੱਲੋਂ ਹੈਲਪਲਾਈਨ ਐੱਪ ਰਾਹੀਂ, ਆਪਣਾ ਨਾਮ ਲੱਭਣ ਲਈ, ਫ਼ਾਰਮ ਆਨ ਲਾਈਨ ਜਮ੍ਹਾਂ ਕਰਵਾਉਣ, ਆਪਣੇ ਫ਼ਾਰਮਾਂ ਦਾ ਸਟੇਟਸ ਜਾਨਣ ਲਈ, ਚੋਣਾਂ ਸਬੰਧੀ ਅਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦੀ ਜਾਣਕਾਰੀ ਲਈ ਇਸ ਐੱਪ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਫਾਜਿਲ਼ਕਾ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਵੋਟਰ ਹੈਲਪ ਲਾਈਨ ਐੱਪ ਆਪਣੇ ਫ਼ੋਨ ‘ਤੇ ਡਾਊਨਲੋਡ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ।
ਸ੍ਰੀ ਰਾਕੇਸ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਅੱਗੇ ਕਿਹਾ ਕਿ ਇਹ ਵੋਟਰ ਹੈਲਪਲਾਈਨ ਐੱਪ https://www.eci.gov.in/voter-