3 ਮਾਰਚ ਤੋਂ 5 ਮਾਰਚ ਤੱਕ ਚੱਲੇਗਾ ਪਲਸ ਪੋਲੀਓ ਅਭਿਆਨ, ਮੁਨਿਆਦੀ ਰਿਕਸ਼ਾ ਨੂੰ ਕੀਤਾ ਰਵਾਨਾ ਕਲ ਤੋਂ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਦਵਾਈ ਦੀਆਂ ਬੂੰਦਾ

ਫਾਜਿ਼ਲਕਾ , 2 ਮਾਰਚ | ਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ 2024 ਤੱਕ ਪਲਸ ਪੋਲੀਓ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਤੋਂ ਬਚਾਓ ਲਈ ਦਵਾਈ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਇਸ ਸਬੰਧੀ ਸਿਵਲ ਸਰਜਨ ਦਫ਼ਤਰ ਤੋਂ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਅਤੇ ਜਿਲਾ ਟੀਕਾਕਰਨ ਅਫ਼ਸਰ ਡਾਕਟਰ ਐਰਿਕ ਦੇ ਨਾਲ ਟੀਬੀ ਅਫ਼ਸਰ ਡਾਕਟਰ ਨੀਲੂ ਚੁੱਘ ਨੇ ਮੁਨਿਆਦੀ ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਦੌਰਾਨ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ 3 ਮਾਰਚ ਦਿਨ ਐਤਵਾਰ ਨੂੰ ਬੂਥਾਂ ਤੇ ਦਵਾਈ ਪਿਲਾਈ ਜਾਵੇਗੀ ਜਦ ਕਿ 4 ਅਤੇ 5 ਮਾਰਚ ਨੂੰ ਟੀਮਾਂ ਘਰ ਘਰ ਜਾ ਕੇ ਰਹਿ ਗਏ ਬੱਚਿਆਂ ਨੂੰ ਦਵਾਈ ਪਿਲਾਊਣਗੀਆਂ। ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਵਿਚ 140951 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਹੈ ਅਤੇ ਇਸ ਲਈ 561 ਟੀਮਾਂ ਬਣਾਈਆਂ ਗਈਆਂ ਹਨ। ਅਭਿਆਨ ਦੀ ਨਿਗਰਾਨੀ ਲਈ 117 ਨਿਗਰਾਨ ਲਗਾਏ ਗਏ ਹਨ।
ਡਾ: ਐਰਿਕ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਇਸ ਅਭਿਆਨ ਦੌਰਾਨ ਨਵ ਜੰਮੇ ਬੱਚੇ ਤੋਂ ਲੈਕੇ 5 ਸਾਲ ਤੱਕ ਦੇ ਬੱਚਿਆਂ ਨੂੰ ਇਹ ਦਵਾਈ ਜਰੂਰ ਪਿਲਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਇਹ ਦਵਾਈ ਪੂਰੀ ਤਰਾਂ ਸੁਰੱਖਿਅਤ ਹੈ।
ਇਸ ਦੌਰਾਨ  , ਡਾ. ਨੀਲੂ ਚੁੱਘ  ਡਾ. ਪੰਕਜ ਚੌਹਾਨ , ਰਾਜੇਸ਼ ਕੁਮਾਰ, ਰਵਿੰਦਰ ਕੰਬੋਜ, ਸੁਖਦੇਵ ਸਿੰਘ , ਬੀ.ਈ.ਈ. ਦਿਵੇਸ਼ ਕੁਮਾਰ, ਹਰਮੀਤ ਸਿੰਘ ਆਦਿ ਵੀ ਹਾਜਰ ਸਨ।

About The Author

You may have missed