ਰਾਜ ਲਾਲੀ ਗਿੱਲ ਹੋਣਗੇ ਪੰਜਾਬ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ

ਪੰਜਾਬ , 14 ਮਾਰਚ | ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਰਾਜ ਲਾਲੀ ਗਿੱਲ ਨੂੰ ਪੰਜਾਬ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ ਲਗਾਇਆ ਹੈ। ਮਨੀਸ਼ਾ ਗੁਲਾਟੀ ਦੀ ਥਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਨਿਯੁਕਤੀ ਕੀਤੀ ਹੈ। ਦੱਸ ਦੇਈਏ ਕਿ ਰਾਜ ਲਾਲੀ ਗਿੱਲ ਆਮ ਆਦਮੀ ਪਾਰਟੀ ਦੀ ਸਥਾਪਨਾ ਤੋਂ ਹੀ ਪਾਰਟੀ ਨਾਲ ਜੁੜੇ ਹੋਏ ਹਨ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਚੇਅਰਪਰਸਨ ਦੀ ਨਿਯੁਕਤੀ ਐਕਟ ਦੀ ਧਾਰਾ-4  ਵਿੱਚ ਸ਼ਾਮਲ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਲਾਗੂ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 14 ਮਾਰਚ 2024 ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿਤੀ ਗਈ ਹੈ।

About The Author